ਐਕਸਾਈਜ਼ ਮਹਿਕਮਾ ਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਸਰਹੱਦੀ ਪਿੰਡਾਂ ’ਚ ਛਾਪੇਮਾਰੀ, 3 ਗ੍ਰਿਫ਼ਤਾਰ

Saturday, Aug 28, 2021 - 10:37 AM (IST)

ਤਰਨਤਾਰਨ (ਰਮਨ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਐਕਸਾਈਜ਼ ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰਦੇ ਹੋਏ 1200 ਕਿੱਲੋ ਲਾਹਣ ਅਤੇ 1,05,500 ਐੱਮ. ਐੱਲ. ਨਾਜਾਇਜ਼ ਸ਼ਰਾਬ, 5 ਡਰੰਮ ਅਤੇ ਭੱਠੀ ਬਰਾਮਦ ਕੀਤੀ। ਇਸ ਦੌਰਾਨ ਪੁਲਸ ਨੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਕਮਿਸ਼ਨਰ ਦਾ ਅਹੁਦਾ ਸੰਭਾਲਣ ਮਗਰੋਂ ਐਕਸ਼ਨ 'ਚ ਡਾ. ਸੁਖਚੈਨ ਗਿੱਲ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

PunjabKesari

ਜਾਣਕਾਰੀ ਦਿੰਦਿਆਂ ਈ. ਟੀ. ਓ. ਐਕਸਾਈਜ਼ ਨਵਜੋਤ ਭਾਰਤੀ ਨੇ ਦੱਸਿਆ ਕਿ ਐਕਸਾਈਜ਼ ਮਹਿਕਮੇ ਦੇ ਕਮਿਸ਼ਨਰ ਰਜਤ ਅਗਰਵਾਲ ਦੇ ਹੁਕਮਾਂ ਅਤੇ ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਸ਼ੁਰੂ ਕੀਤੇ ‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਬੁੱਧਵਾਰ ਨੂੰ ਪੁਲਸ ਕਰਮਚਾਰੀਆਂ ਅਤੇ ਐਕਸਾਈਜ਼ ਵਿਭਾਗ ਦੇ ਕਰਮਚਾਰੀਆਂ ਵਲੋਂ ਸਰੱਹਦੀ ਇਲਾਕਿਆਂ ’ਚ ਅਚਾਨਕ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਐਕਸਾਈਜ਼ ਇੰਸ. ਅਮਰੀਕ ਸਿੰਘ ਅਤੇ ਇੰਸ. ਜਤਿੰਦਰ ਸਿੰਘ ਵੱਲੋਂ ਪਿੰਡ ਗੱਗੋਬੂਆ ਵਿਖੇ ਮਨਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਦੇ ਘਰੋਂ ਚਾਲੂ ਭੱਠੀ ਸਮੇਤ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਤਹਿਤ ਥਾਣਾ ਝਬਾਲ ਦੀ ਪੁਲਸ ਵਲੋਂ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸੁਖਬੀਰ ਨੇ ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਨੂੰ ਐਲਾਨਿਆ ਉਮੀਦਵਾਰ

ਉਨ੍ਹਾਂ ਦੱਸਿਆ ਕਿ ਇਸੇ ਤਰਾਂ ਪਿੰਡ ਵਲਟੋਹਾ ਵਿਖੇ ਛਾਪੇਮਾਰੀ ਦੌਰਾਨ ਪ੍ਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਕੋਲੋਂ 900 ਕਿੱਲੋ ਲਾਹਣ ਅਤੇ 37,500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤੀ ਨੇ ਦੱਸਿਆ ਕਿ ਇਸੇ ਤਰਾਂ ਪਿੰਡ ਆਸਲ ਉਤਾੜ ਵਿਖੇ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਘਰੋਂ 300 ਕਿੱਲੋ ਲਾਹਣ ਅਤੇ 60,000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨੇ ਮੁਲਜ਼ਮ ਇਲਾਕੇ ’ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਦਾ ਕਾਰੋਬਾਰ ਕਰ ਰਹੇ ਸਨ।

ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News