ਆਬਕਾਰੀ ਵਿਭਾਗ ਦੀ ਨਾਜਾਇਜ਼ ਸ਼ਰਾਬ ਖਿਲਾਫ ਮੁਹਿੰਮ ਜਾਰੀ, ਕਈ ਥਾਵਾਂ ’ਤੇ ਲਾਏ ਪੋਸਟਰ
Saturday, May 24, 2025 - 05:29 PM (IST)

ਅੰਮ੍ਰਿਤਸਰ (ਇੰਦਰਜੀਤ)- ਮਜੀਠਾ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸਹਾਇਕ ਕਮਿਸ਼ਨਰ (ਆਬਕਾਰੀ) ਅੰਮ੍ਰਿਤਸਰ ਰੇਂਜ ਮਹੇਸ਼ ਗੁਪਤਾ, ਆਬਕਾਰੀ ਅਧਿਕਾਰੀ ਅੰਮ੍ਰਿਤਸਰ-1, ਲਲਿਤ ਕੁਮਾਰ ਨੇ ਕਿਹਾ ਕਿ ਗਰੀਬ ਦੇ ਘਰੋਂ ਨਿਕਲਣ ਵਾਲੀ ਸ਼ਰਾਬ ਦੀ ਕੋਈ ਉੱਚਿਤ ਡਿਗਰੀ ਨਹੀਂ ਹੁੰਦੀ ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਨੇਲ-ਪਾਲਿਸ਼ ਬਣਾਉਣ ਵਿਚ ਇਸਤੇਮਾਲ ਹੋਣ ਵਾਲੇ ਮਿਥਾਈਲ-ਅਲਕੋਹਲ ਤੋਂ ਬਣੀ ਸ਼ਰਾਬ ਵੇਚੀ ਜਾਂਦੀ ਹੈ। ਉਕਤ ਅਧਿਕਾਰੀਆਂ ਨੇ ਮਾਹਿਰ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਸ ਦਾ ਸੇਵਨ ਜਿਗਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਮੌਤ ਦਾ ਖ਼ਤਰਾ ਵਧਾਉਂਦਾ ਹੈ।
ਇਹ ਵੀ ਪੜ੍ਹੋ- ਪੰਜਾਬੀਓ ਹੋ ਜਾਓ ਸਾਵਧਾਨ, ਗਰਮੀ ਕਾਰਨ ਤੇਜ਼ੀ ਨਾਲ ਪੈਰ ਪਸਾਰ ਰਹੀ ਇਹ ਭਿਆਨਕ ਬੀਮਾਰੀ
ਕੁਝ ਰੁਪਏ ਸਸਤੀ ਲੱਗਣ ਵਾਲੀ ਇਹ ਸ਼ਰਾਬ ਕੀਮਤੀ ਜਾਨਾਂ ਲਈ ਖ਼ਤਰਾ ਪੈਦਾ ਕਰਦੀ ਹੈ। ਇਹ ਜ਼ਿਆਦਾਤਰ ਆਮ ਗਰੀਬ ਵਰਗ ਦੇ ਲੋਕ ਪੀਂਦੇ ਹਨ, ਜੋ ਇਸ ਜ਼ਹਿਰੀਲੀ ਸ਼ਰਾਬ ਦੇ ਪ੍ਰਭਾਵਾਂ ਤੋਂ ਅਣਜਾਣ ਹੁੰਦੇ ਹਨ ਅਤੇ ਇਸ ਦਾ ਸ਼ਿਕਾਰ ਹੋ ਜਾਂਦੇ ਹਨ। ਅਧਿਕਾਰੀਆਂ ਨੇ ਖਪਤਕਾਰਾਂ ਨੂੰ ਸਿਰਫ਼ ਸਰਕਾਰ ਵਲੋਂ ਰਜਿਸਟਰਡ ਵਿਕਰੇਤਾਵਾਂ ਤੋਂ ਹੀ ਸ਼ਰਾਬ ਖਰੀਦਣ ਦੀ ਅਪੀਲ ਕੀਤੀ ਹੈ ਕਿਉਂਕਿ ਉਨ੍ਹਾਂ ਦੀਆਂ ਡਿਗਰੀਆਂ ਸਰਕਾਰ ਵਲੋਂ ਕੰਟਰੋਲ ਮਾਪਦੰਡਾਂ ਅਨੁਸਾਰ ਵੇਚੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਇਸ ਮੌਕੇ ਆਬਕਾਰੀ ਇੰਸਪੈਕਟਰ ਰਵਿੰਦਰ ਬਾਜਵਾ, ਐੱਸ. ਐੱਚ. ਓ. ਮਕਬੂਲਪੁਰਾ ਇੰਸਪੈਕਟਰ ਹਰਪ੍ਰਕਾਸ਼ ਸਿੰਘ ਸਮੇਤ ਆਬਕਾਰੀ ਪੁਲਸ ਅੰਮ੍ਰਿਤਸਰ-1 ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੁਲਸ ਕਮਿਸ਼ਨਰੇਟ ਅੰਮ੍ਰਿਤਸਰ ਸਮੇਂ-ਸਮੇਂ ’ਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਛਾਪੇਮਾਰੀ ਕਰਦੇ ਹਨ ਅਤੇ ਸਮੇਂ-ਸਮੇਂ ’ਤੇ ਜ਼ਹਿਰੀਲੀ ਸ਼ਰਾਬ ਦੀ ਮਿਲਾਵਟ ਅਤੇ ਵਿਕਰੀ ਵਿਚ ਸ਼ਾਮਲ ਸ਼ਰਾਰਤੀ ਅਨਸਰਾਂ ਖਿਲਾਫ ਆਬਕਾਰੀ ਐਕਟ-1914 ਤਹਿਤ ਕਾਰਵਾਈ ਕੀਤੀ ਜਾਂਦੀ ਹੈ।
ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖਿਲਾਫ ਸਖ਼ਤ ਰੁਖ਼ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ ਆਬਕਾਰੀ ਅੰਮ੍ਰਿਤਸਰ/ਜਲੰਧਰ ਰੇਂਜ ਸੁਰਿੰਦਰ ਕੁਮਾਰ ਗਰਗ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਛੱਡ ਦੇਣ ਜਾਂ ਇਲਾਕਾ ਛੱਡ ਦੇਣ।
ਇਹ ਵੀ ਪੜ੍ਹੋ- ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
ਸਥਾਨਕ ਲੋਕਾਂ ਨੂੰ ਆਬਕਾਰੀ ਵਿਭਾਗ ਅਤੇ ਪੁਲਸ ਕਮਿਸ਼ਨਰੇਟ ਅੰਮ੍ਰਿਤਸਰ ਨਾਲ ਸਹਿਯੋਗ ਕਰਨ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਸ਼ਰਾਰਤੀ ਅਨਸਰਾਂ ਖਿਲਾਫ ਸ਼ਿਕਾਇਤਾਂ ਦਰਜ ਕਰਵਾਉਣ ਲਈ ਹੈਲਪਲਾਈਨ (8968596393) ’ਤੇ ਸੰਪਰਕ ਕਰਨ ਲਈ ਕਿਹਾ , ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਗਰਗ ਨੇ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8