ਆਬਕਾਰੀ ਵਿਭਾਗ ਦੀ ਟੀਮ ਨੇ 24 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕੀਤਾ ਗ੍ਰਿਫ਼ਤਾਰ
Sunday, May 18, 2025 - 09:52 AM (IST)

ਲੁਧਿਆਣਾ (ਅਨਿਲ) : ਆਬਕਾਰੀ ਵਿਭਾਗ ਅਤੇ ਪੁਲਸ ਟੀਮ ਨੇ ਅੱਜ ਥਾਣਾ ਮੇਹਰਬਾਨ ਅਧੀਨ ਆਉਂਦੇ ਕਡਿਆਣਾ ਖੁਰਦ ਵਿੱਚ ਗੈਰ-ਕਾਨੂੰਨੀ ਸ਼ਰਾਬ ਵੇਚਣ ਵਾਲੇ ਇੱਕ ਸ਼ਰਾਬ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਅੱਜ ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਕਡਿਆਣਾ ਖੁਰਦ ਵਿੱਚ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ ਪੁਲਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ 24 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ : CU ਨੇ ਤੁਰਕੀ ਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਸਾਰੇ ਸਮਝੌਤੇ ਕੀਤੇ ਰੱਦ
ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਦੀ ਪਛਾਣ ਬਜਿੰਦਰ ਸਿੰਘ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਮਿਤ ਗੋਇਲ ਦੀ ਟੀਮ ਨੂੰ ਕਿਸੇ ਖਾਸ ਮੁਖਬਰ ਵੱਲੋਂ ਸੂਚਨਾ ਮਿਲੀ ਕਿ ਦੋਸ਼ੀ ਬਜਿੰਦਰ ਸਿੰਘ ਇਸ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਿਹਾ ਹੈ, ਜਿਸ ਤੋਂ ਬਾਅਦ ਆਬਕਾਰੀ ਵਿਭਾਗ ਨੇ ਪੁਲਸ ਟੀਮ ਨਾਲ ਮਿਲ ਕੇ ਪਿੰਡ ਕਡਿਆਣਾ ਖੁਰਦ ਵਿੱਚ ਛਾਪਾ ਮਾਰਿਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਥਾਣਾ ਮੇਹਰਬਾਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਗੈਰ-ਕਾਨੂੰਨੀ ਸ਼ਰਾਬ ਕਿੱਥੋਂ ਲਿਆਇਆ ਸੀ ਤਾਂ ਜੋ ਪੁਲਸ ਮਾਮਲੇ ਵਿੱਚ ਉਕਤ ਵਿਅਕਤੀ ਨੂੰ ਨਾਮਜਦ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8