ਐਕਸਾਈਜ਼ ਵਿਭਾਗ ਦੀ ਟੀਮ ਨੇ ਬਰਾਮਦ ਕੀਤੀ ਨਜਾਇਜ਼ ਸ਼ਰਾਬ
Wednesday, Jan 20, 2021 - 02:55 PM (IST)
ਗੁਰਦਾਸਪੁਰ (ਹਰਮਨ)- ਐਕਸਾਈਜ਼ ਵਿਭਾਗ ਵੱਲੋਂ ਨਜਾਇਜ਼ ਸ਼ਰਾਬ ਦਾ ਕਾਰੋਬਾਰ ਰੋਕਣ ਲਈ ਕੀਤੀ ਜਾ ਰਹੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ ਰਾਜਵਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਤੇ ਲਾਹਣ ਕੱਢਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਸ ਦੇ ਚਲਦਿਆਂ ਹਰਵਿੰਦਰ ਸਿੰਘ ਅਤੇ ਅਜੈ ਕੁਮਾਰ ਆਬਕਾਰੀ ਨਿਰੀਖਕ ਵਲੋਂ ਆਬਕਾਰੀ ਪੁਲਿਸ ਸਟਾਫ ਦੇ ਏ.ਐਸ.ਆਈ ਕੁਲਦੀਪ ਸਿੰਘ, ਹੈੱਡ ਕਾਂਸਟੇਬਲ ਇੰਦਰਜੀਤ ਸਿੰਘ, ਦੇਸਾ ਮਸੀਹ ਹੋਰ ਪੁਲਸ ਮੁਲਾਜ਼ਮਾਂ ਦੀ ਸਹਾਇਤਾ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਆਬਕਾਰੀ ਸਰਕਲ ਧਾਰੀਵਾਲ ਅਤੇ ਕਾਹਨੂੰਵਾਨ ਗਰੁੱਪ ਵਿਚ ਪਿੰਡ ਮੋਜਪੁਰ ਅਤੇ ਨਾਲ ਲੱਗਦੇ ਬਿਆਸ ਦਰਿਆ ਦੇ ਪਾਰ ਜਾ ਕੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ। ਉਨਾਂ ਦੱਸਿਆ ਕਿ ਇਸ ਸਥਾਨ ਤੋਂ ਪਲਾਸਟਿਕ ਦੀ 7 ਤਰਪਾਲਾਂ, 1 ਪਲਾਸਟਿਕ ਦਾ ਕੈਨ ਜਿਸ ਵਿਚ 5000 ਕਿਲੋਗ੍ਰਾਮ ਲਾਹਣ ਅਤੇ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।