ਆਬਕਾਰੀ ਮਹਿਕਮੇ ਦੀ ਵੱਡੀ ਕਾਰਵਾਈ, ਮਿਆਣੀ ਮੰਡ ਇਲਾਕੇ ਵਿੱਚੋਂ 17450 ਕਿਲੋ ਲਾਹਣ ਕੀਤੀ ਬਰਾਮਦ

Monday, Feb 01, 2021 - 05:45 PM (IST)

ਆਬਕਾਰੀ ਮਹਿਕਮੇ ਦੀ ਵੱਡੀ ਕਾਰਵਾਈ, ਮਿਆਣੀ ਮੰਡ ਇਲਾਕੇ ਵਿੱਚੋਂ 17450 ਕਿਲੋ ਲਾਹਣ ਕੀਤੀ ਬਰਾਮਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਆਬਕਾਰੀ ਮਹਿਕਮੇ ਅਤੇ ਟਾਂਡਾ ਪੁਲਸ ਦੀ ਟੀਮ ਨੇ ਮਿਆਣੀ ਮੰਡ ਇਲਾਕੇ ਵਿੱਚ ਬਿਆਸ ਦਰਿਆ ਦੇ ਕੰਡੇ ਵਾਲੇ ਇਲਾਕੇ ਵਿੱਚ ਵੱਡਾ ਸਰਚ ਆਪ੍ਰੇਸ਼ਨ ਕਰਕੇ ਭਾਰੀ ਮਾਤਰਾ ਵਿੱਚ ਲਾਹਣ ਅਤੇ ਨਜ਼ਾਇਜ ਸ਼ਰਾਬ ਬਣਾਉਣ ਵਾਲਾ ਸਾਜੋ ਸਮਾਨ ਬਰਾਮਦ ਕੀਤਾ ਹੈ। 

ਇਹ ਵੀ ਪੜ੍ਹੋ :ਅਮਰੀਕਾ ’ਚ ਮਾਰੇ ਗਏ ਪੁੱਤ ਦਾ ਮੂੰਹ ਵੇਖਣ ਨੂੰ ਤਰਸ ਰਿਹੈ ਪਰਿਵਾਰ, ਇਕ ਮਹੀਨੇ ਬਾਅਦ ਵੀ ਘਰ ਨਹੀਂ ਪੁੱਜੀ ਲਾਸ਼

ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ, ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਐਕਸਾਈਜ ਅਫਸਰ ਬ੍ਰਿਜ ਮੋਹਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ, ਆਬਕਾਰੀ ਇੰਸਪੈਕਟਰ ਤਰਲੋਚਨ ਸਿੰਘ, ਮੋਹਿੰਦਰ ਸਿੰਘ, ਮਨਜੀਤ ਕੌਰ, ਪਰਵਿੰਦਰ ਸਿੰਘ, ਮੁਸ਼ਤਾਕ, ਜਸਪਾਲ ਸਿੰਘ, ਕਸ਼ਮੀਰ ਸਿੰਘ, ਠੇਕੇਦਾਰ ਮਨਜੀਤ ਸਿੰਘ ਸਰਪੰਚ, ਰਣਜੀਤ ਸਿੰਘ, ਗੁਰਮੇਲ ਸਿੰਘ ਅਤੇ ਸਰਬਜੀਤ ਸਿੰਘ  ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। 

PunjabKesari

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਸੂਚਨਾ ਦੇ ਆਧਾਰ ਉਤੇ ਆਬਕਾਰੀ ਮਹਿਕਮੇ ਦੀ ਟੀਮ ਨੇ ਨਾਜ਼ਾਇਜ ਸ਼ਰਾਬ ਬਣਾਉਣ ਵਾਲੇ ਕਿਸੇ ਅਣਪਛਾਤੇ ਤਸਕਰ ਦੇ ਅੱਡੇ ਦਾ ਪਰਦਾਫਾਸ਼ ਕਰਦੇ ਹੋਏ ਬਿਆਸ ਦਰਿਆ ਇਲਾਕੇ ਵਿੱਚੋਂ 17450 ਕਿਲੋ  ਲਾਹਣ, ਪਲਾਸਟਿਕ ਦੇ 3 ਚਾਲੂ ਭੱਠੀਆਂ,17 ਤਰਪਾਲਾਂ, 3 ਡਰੰਮ, ਪਾਈਪਾਂ ਅਤੇ ਹੋਰ ਸਾਜੋ ਸਮਾਨ ਬਰਾਮਦ ਕੀਤਾ ਹੈ। 

ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ

ਬਰਾਮਦ ਕੀਤੀ ਲਾਹਣ ਨੂੰ ਮੌਕੇ ਉਤੇ ਹੀ ਨਸ਼ਟ ਕਰਵਾਇਆ ਗਿਆ। ਹਾਲਾਂਕਿ ਇਸ ਦੌਰਾਨ ਕੋਈ ਵੀ ਤਸਕਰ ਟੀਮ ਦੇ ਹੱਥੋਂ ਨਹੀਂ ਚੜ੍ਹਿਆ। ਇਸ ਦੌਰਾਨ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਅਤੇ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਆਬਕਾਰੀ ਮਹਿਕਮੇ ਅਤੇ ਟਾਂਡਾ ਪੁਲਸ ਦੀ ਟੀਮ ਲਗਾਤਾਰ ਇਲਾਕੇ ਵਿੱਚ ਲਗਾਤਾਰ ਸਰਗਰਮ ਹੈ ਅਤੇ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ: ਭਾਰਗੋ ਕੈਂਪ ’ਚ ਖ਼ੁਦ ਨੂੰ ਅੱਗ ਲਾਉਣ ਵਾਲੇ ਨੌਜਵਾਨ ਨੇ ਤੋੜਿਆ ਦਮ


author

shivani attri

Content Editor

Related News