ਐਕਸਾਈਜ਼ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ’ਚ ਛਾਪੇਮਾਰੀ

Wednesday, Jul 25, 2018 - 01:19 AM (IST)

ਐਕਸਾਈਜ਼ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ’ਚ ਛਾਪੇਮਾਰੀ

 ਬਟਾਲਾ,   (ਬੇਰੀ, ਗੋਰਾਇਆ)-  ਅੱਜ ਐਕਸਾਈਜ਼ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ’ਚ ਛਾਪੇਮਾਰੀ ਕੀਤੀ ਗਈ। ਐਕਸਾਈਜ਼ ਵਿਭਾਗ ਸਰਕਲ ਬਟਾਲਾ ਦੇ ਇੰਸਪੈਕਟਰ ਰਮਨ ਸ਼ਰਮਾ ਨੇ ਦੱਸਿਆ ਕਿ ਅੱਜ ਉਨ੍ਹਾਂ ਪੁਲਸ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਮਨੋਹਰਪੁਰ, ਕੋਹਾਲੀ, ਹਰਪੁਰਾ, ਬਰਿਆਡ਼, ਕੰਡੀਲਾ, ਰੰਗਡ਼-ਨੰਗਲ ਵਿਖੇ ਛਾਪਾਮਾਰੀ ਕੀਤੀ ਗਈ, ਜਿਥੋਂ ਭਾਰੀ ਮਾਤਰਾ ’ਚ ਲਾਹਣ, ਭੱਠੀਆਂ ਦਾ ਸਾਮਾਨ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਇੰਸਪੈਕਟਰ ਰਮਨ ਸ਼ਰਮਾ ਨੇ ਦੱਸਿਆ ਕਿ ਬਰਾਮਦ ਕੀਤੀ ਲਾਹਣ ਅਤੇ ਸ਼ਰਾਬ ਨੂੰ ਸੰਬੰਧਤ ਥਾਣਿਆਂ ਦੇ ਹਵਾਲੇ ਕਰਕੇ ਅਗਲੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ। ਰਮਨ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੈਰ ਕਾਨੂੰਨੀ ਢੰਗ ਨਾਲ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਕਿਸੇ ਹਾਲ ’ਚ ਬਖਸ਼ਿਆ ਨਹੀਂ ਜਾਵੇਗਾ।  ®ਇਸ ਮੌਕੇ ਏ. ਐੱਸ. ਆਈ. ਜਸਪਿੰਦਰ ਸਿੰਘ, ਏ. ਐੱਸ. ਆਈ. ਹਰਿੰਦਰ ਸਿੰਘ, ਹੌਲਦਾਰ ਪ੍ਰਗਟ ਸਿੰਘ, ਹੌਲਦਾਰ ਰਣਜੀਤ ਸਿੰਘ, ਹਰਜੀਤ, ਜੋਗਿੰਦਰ ਮਸੀਹ ਅਤੇ ਸੰਤੋਖ ਸਿੰਘ ਸੋਹਲ ਆਦਿ ਹਾਜਰ ਸਨ। 
 


Related News