ਵਧ ਗਈ ਐਕਸਾਈਜ਼ ਡਿਊਟੀ , ਜਾਣੋ ਕਿੰਨਾ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ
Monday, Apr 07, 2025 - 06:13 PM (IST)

ਨਵੀਂ ਦਿੱਲੀ — ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ 2 ਰੁਪਏ ਦਾ ਵਾਧਾ ਕਰ ਦਿੱਤਾ ਹੈ।ਹਾਲਾਂਕਿ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਪਰ ਇਸ ਦਾ ਤੁਹਾਡੀ ਜੇਬ 'ਤੇ ਕੋਈ ਅਸਰ ਨਹੀਂ ਪਵੇਗਾ। ਸੂਤਰਾਂ ਮੁਤਾਬਕ ਵਧੀ ਹੋਈ ਐਕਸਾਈਜ਼ ਡਿਊਟੀ ਦਾ ਬੋਝ ਤੇਲ ਕੰਪਨੀਆਂ ਝੱਲਣਗੀਆਂ। ਪਿਛਲੇ ਸਾਲ ਆਮ ਚੋਣਾਂ ਤੋਂ ਠੀਕ ਪਹਿਲਾਂ 14 ਮਾਰਚ ਨੂੰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਦਿੱਲੀ 'ਚ ਸੋਮਵਾਰ ਨੂੰ ਪੈਟਰੋਲ 94.77 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.67 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
ਇਹ ਵੀ ਪੜ੍ਹੋ : ਰਿਕਾਰਡ ਹਾਈ ਤੋਂ ਮੂਧੇ ਮੂੰਹ ਡਿੱਗਾ ਸੋਨਾ, ਜਾਣੋ 24,22,20 ਕੈਰੇਟ ਸੋਨੇ ਦੀ ਕੀਮਤ
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਟਵਿੱਟਰ 'ਤੇ ਇਕ ਪੋਸਟ 'ਚ ਕਿਹਾ ਕਿ ਸਰਕਾਰੀ PSU ਕੰਪਨੀਆਂ ਦਾ ਕਹਿਣਾ ਹੈ ਕਿ ਐਕਸਾਈਜ਼ ਡਿਊਟੀ 'ਚ ਵਾਧੇ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਵੇਗਾ। ਯਾਨੀ ਪੈਟਰੋਲ ਪੰਪ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : SBI ਦੀ ਟੈਕਸ ਸੇਵਿੰਗ ਸਕੀਮ ਨੇ ਬਣਾਇਆ ਕਰੋੜਪਤੀ! ਜਾਣੋ ਕਿ ਕਿਵੇਂ ਭਵਿੱਖ ਨੂੰ ਬਣਾ ਸਕਦੇ ਹੋ ਸੁਰੱਖਿਅਤ
ਵਿੱਤ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਮੁਤਾਬਕ ਹੁਣ ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 'ਤੇ ਇਹ ਡਿਊਟੀ 10 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਆਰਡਰ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਸਦਾ ਪ੍ਰਚੂਨ ਕੀਮਤਾਂ 'ਤੇ ਕੀ ਪ੍ਰਭਾਵ ਪਵੇਗਾ। ਪਰ ਉਦਯੋਗਿਕ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਕੀਮਤਾਂ 'ਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਤਨਖਾਹ-ਭੱਤਿਆਂ 'ਚ 10 ਫੀਸਦੀ ਦਾ ਵਾਧਾ, ਐਕਸ-ਗ੍ਰੇਸ਼ੀਆ ਰਾਸ਼ੀ 50,000 ਤੋਂ ਵਧਾ ਕੇ 1,25,000 ਰੁਪਏ ਕੀਤੀ
ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੋਣੀਆਂ ਚਾਹੀਦੀਆਂ ਸਨ। ਵਧੀ ਹੋਈ ਐਕਸਾਈਜ਼ ਡਿਊਟੀ ਨੂੰ ਉਸੇ ਕਟੌਤੀ ਦੇ ਵਿਰੁੱਧ ਐਡਜਸਟ ਕੀਤਾ ਜਾਵੇਗਾ। ਨਵੀਆਂ ਦਰਾਂ 8 ਅਪ੍ਰੈਲ ਤੋਂ ਲਾਗੂ ਹੋਣਗੀਆਂ।
ਇਹ ਵੀ ਪੜ੍ਹੋ : RBI ਨੇ 500 ਅਤੇ 10 ਰੁਪਏ ਦੇ ਨੋਟਾਂ 'ਤੇ ਲਿਆ ਵੱਡਾ ਫੈਸਲਾ, ਜੇਕਰ ਘਰ 'ਚ ਰੱਖੀ ਕਰੰਸੀ ਤਾਂ...
ਕੱਚੇ ਤੇਲ ਦੀ ਕੀਮਤ
ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ। ਅਮਰੀਕੀ ਬੈਂਚਮਾਰਕ ਕੱਚਾ ਤੇਲ 4% ਭਾਵ 2.50 ਡਾਲਰ ਡਿੱਗ ਕੇ 59.49 ਡਾਲਰ ਪ੍ਰਤੀ ਬੈਰਲ ਹੋ ਗਿਆ। ਇਸੇ ਤਰ੍ਹਾਂ ਬ੍ਰੈਂਟ ਕਰੂਡ 2.25 ਡਾਲਰ ਡਿੱਗ ਕੇ 63.33 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਕੱਚੇ ਤੇਲ ਦੀ ਕੀਮਤ 'ਚ ਹਾਲ ਦੇ ਦਿਨਾਂ 'ਚ ਕਾਫੀ ਗਿਰਾਵਟ ਆਈ ਹੈ। ਇਸ ਨਾਲ ਤੇਲ ਕੰਪਨੀਆਂ ਦਾ ਰਿਫਾਇਨਿੰਗ ਮਾਰਜਿਨ ਵਧਿਆ ਹੈ। ਇਹੀ ਕਾਰਨ ਹੈ ਕਿ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਅਤੇ ਖਪਤਕਾਰ ਹੈ। ਦੇਸ਼ ਆਪਣੀ ਜ਼ਰੂਰਤ ਦਾ 87% ਕੱਚੇ ਤੇਲ ਦੀ ਦਰਾਮਦ ਕਰਦਾ ਹੈ।
ਇਹ ਵੀ ਪੜ੍ਹੋ : ਡਾਕ ਵਿਭਾਗ ਦਾ ਧੀਆਂ ਨੂੰ ਵੱਡਾ ਤੋਹਫ਼ਾ : 250 ਰੁਪਏ 'ਚ ਖੁਲ੍ਹੇਗਾ ਖਾਤਾ, ਵਿਆਹ ਤੱਕ ਇਕੱਠੇ ਹੋ ਜਾਣਗੇ 56 ਲੱਖ ਰੁਪਏ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8