ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਦਾ ਭਤੀਜਾ ਵਿਜੀਲੈਂਸ ਦਫ਼ਤਰ ਹੋਇਆ ਪੇਸ਼, ਵਿਭਾਗ ਤੋਂ ਮੰਗਿਆ ਹੋਰ ਸਮਾਂ

Tuesday, Dec 06, 2022 - 11:45 AM (IST)

ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਦਾ ਭਤੀਜਾ ਵਿਜੀਲੈਂਸ ਦਫ਼ਤਰ ਹੋਇਆ ਪੇਸ਼, ਵਿਭਾਗ ਤੋਂ ਮੰਗਿਆ ਹੋਰ ਸਮਾਂ

ਅੰਮ੍ਰਿਤਸਰ (ਗੁਰਿੰਦਰ ਸਾਗਰ)- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ 29 ਨਵੰਬਰ ਨੂੰ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਏ ਸਨ। ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਦਫ਼ਤਰ 'ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ ਸੀ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਸੀ।

ਇਹ ਵੀ ਪੜ੍ਹੋ- ਹੁਣ ਆਨਲਾਈਨ ਵੀ ਦੇਖ ਸਕੋਗੇ ਭਾਰਤ-ਪਾਕਿ ਦਾ ਰਿਟਰੀਟ ਸਮਾਰੋਹ, BSF ਨੇ ਕੀਤੀ ਬੁਕਿੰਗ ਸ਼ੁਰੂ

ਵਿਜੀਲੈਂਸ ਦਫ਼ਤਰ ਵੱਲੋਂ ਉਨ੍ਹਾਂ ਨੂੰ ਆਪਣੇ ਕਾਗਜ਼ਾਤ ਜਮ੍ਹਾਂ ਕਰਵਾਉਣ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਅੱਜ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਪਰਿਵਾਰ ਦੇ ਕੋਲ ਅਤੇ ਉਨ੍ਹਾਂ ਕੋਲ ਕਿੰਨੀ ਜਾਇਦਾਦ ਹੈ, ਦੇ ਕਾਗਜ਼ਾਤ ਜਮ੍ਹਾਂ ਕਰਵਾਉਣ ਹਨ ਪਰ ਨਿੱਜੀ ਕਾਰਨਾਂ ਕਾਰਨ ਓ.ਪੀ ਸੋਨੀ ਅੱਜ ਫਿਰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਓ.ਪੀ ਸੋਨੀ ਦੀ ਜਗ੍ਹਾ ਉਨ੍ਹਾਂ ਦਾ ਭਤੀਜਾ ਵਕੀਲ ਵਿਕਾਸ ਸੋਨੀ ਵਿਜੀਲੈਂਸ ਸਾਹਮਣੇ ਪੇਸ਼ ਹੋਇਆ। 

ਇਹ ਵੀ ਪੜ੍ਹੋ- ਸੋਸ਼ਲ ਮੀਡੀਆ ’ਤੇ ਅਣ ਅਧਿਕਾਰਤ ਤੌਰ ’ਤੇ ਚੱਲਣ ਵਾਲੇ ਨਿੱਜੀ ਚੈਨਲਾਂ ਦੇ ਪੱਤਰਕਾਰਾਂ ਦਾ DGP ਨੇ ਮੰਗਿਆ ਰਿਕਾਰਡ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਕਿਹਾ ਕਿ ਜੋ ਕਾਗਜ਼ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਤੋਂ ਮੰਗੇ ਗਏ ਸਨ, ਉਨ੍ਹਾਂ ਕਾਗਜ਼ਾਂ ਨੂੰ ਪੂਰਾ ਕਰਨ 'ਚ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਵਿਜੀਲੈਂਸ ਵਿਭਾਗ ਤੋਂ ਥੋੜਾ ਸਮਾਂ ਹੋਰ ਮੰਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਰਫ਼ ਵਿਜੀਲੈਂਸ ਨੇ ਓ.ਪੀ ਸੋਨੀ ਦੇ ਹੀ ਜਾਇਦਾਦ ਦੇ ਕਾਗਜ਼ ਮੰਗੇ ਹਨ ਅਤੇ ਹੋਰ ਕਿਸੇ ਰਿਸ਼ਤੇਦਾਰ ਦੇ ਕਾਗਜ਼ਾਤ ਨਹੀਂ ਮੰਗੇ।


author

Shivani Bassan

Content Editor

Related News