ਸੂਬੇ 'ਚ ਪੈ ਰਹੇ ਭਾਰੀ ਮੀਂਹ ਦਰਮਿਆਨ ਪੰਜਾਬ-ਹਰਿਆਣਾ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਦਾ ਵੱਡਾ ਫ਼ੈਸਲਾ

Sunday, Jul 09, 2023 - 05:15 PM (IST)

ਸੂਬੇ 'ਚ ਪੈ ਰਹੇ ਭਾਰੀ ਮੀਂਹ ਦਰਮਿਆਨ ਪੰਜਾਬ-ਹਰਿਆਣਾ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਦਾ ਵੱਡਾ ਫ਼ੈਸਲਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਵੱਖ-ਵੱਖ ਇਲਾਕਿਆਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਮੋਹਾਲੀ 'ਚ ਹਾਲਾਤ ਕਾਬੂ ਤੋਂ ਬਾਹਰ ਹੋਣ 'ਤੇ ਐੱਨ. ਡੀ. ਆਰ. ਐੱਫ਼. ਦੀ ਟੀਮ ਬੁਲਾਈ ਗਈ ਹੈ। ਉਥੇ ਹੀ ਫਿਰੋਜ਼ਪੁਰ ਵਿੱਚ ਬਰਸਾਤੀ ਪਾਣੀ ਬਾਰਡਰ ਪਾਰ ਕਰ ਗਿਆ ਹੈ।  ਬਾਰਿਸ਼ ਨਾਲ ਹਾਲਾਤ ਬਿਗੜਦੇ ਵੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਲਰਟ ਹਨ। ਉਨ੍ਹਾਂ ਨੇ ਵਿਧਾਇਕਾਂ ਅਧਿਕਾਰੀਆਂ ਨੂੰ ਫੀਲਡ ਵਿਚ ਜਾਣ ਦੇ ਹੁਕਮ ਦਿੱਤੇ ਹਨ। 

ਉਥੇ ਹੀ ਪੰਜਾਬ ਵਿਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਦਰਮਿਆਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਟ੍ਰਾਈਸਿਟੀ ਦੀਆਂ ਵੱਖ-ਵੱਖ ਥਾਵਾਂ 'ਤੇ 10 ਜੁਲਾਈ ਨੂੰ ਕੋਈ ਕੰਮ ਨਹੀਂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸਬੰਧ ਵਿੱਚ ਮਾਨਯੋਗ ਚੀਫ਼ ਜਸਟਿਸ ਨੂੰ ਪਹਿਲਾਂ ਹੀ ਇਕ ਬੇਨਤੀ ਪੱਤਰ ਭੇਜਿਆ ਜਾ ਚੁੱਕਾ ਹੈ ਕਿ ਵਕੀਲਾਂ ਦੀ ਹਾਜ਼ਰੀ ਨਾ ਹੋਣ ਕਾਰਨ ਕੋਈ ਉਲਟ ਹੁਕਮ ਪਾਸ ਨਾ ਕਰਨ। 

ਇਹ ਵੀ ਪੜ੍ਹੋ- ਪੰਜਾਬ 'ਚ ਪੈ ਰਹੇ ਭਾਰੀ ਮੀਂਹ ਦਰਮਿਆਨ ਲੁਧਿਆਣਾ ਦੇ ਡਾਇੰਗ ਯੂਨਿਟ ਬੰਦ ਕਰਨ ਦੇ ਹੁਕਮ

ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲਡ ਕੰਟਰੋਲ ਯੂਨਿਟਸ ਨੂੰ ਐਕਟੀਵੇਟ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਡੀ. ਸੀ. ਦੀ ਨਿਗਰਾਨੀ ਵਿੱਚ ਫਲਡ ਕੰਟਰੋਲ ਯੂਨਿਟਸ ਦੇ ਰਾਹਤ ਕਾਰਜਾਂ ਵਿਚ ਲਗਾਇਆ ਗਿਆ ਹੈ। ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ 'ਤੇ ਸਾਰੇ ਮੰਤਰੀ, ਵਿਧਾਇਕ ਡੀ. ਸੀ. ਅਤੇ ਐੱਸ. ਐੱਸ. ਪੀ. ਫੀਲਡ ਵਿੱਚ ਹਨ।

ਇਹ ਵੀ ਪੜ੍ਹੋ- ਭਾਰੀ ਬਾਰਿਸ਼ ਨਾਲ ਰੋਪੜ 'ਚ ਬਣੇ ਹੜ੍ਹ ਵਰਗੇ ਹਾਲਾਤ, ਹਾਈ ਅਲਰਟ ਜਾਰੀ, ਰੇਲ ਸੇਵਾਵਾਂ ਰੱਦ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

shivani attri

Content Editor

Related News