ਪਿੰਡ ਦੀ ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਭਜਾਉਣ ਵਾਲੇ ਦੋਸ਼ੀ ਨੂੰ ਮੋਗਾ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

04/27/2023 6:07:25 PM

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹਾ ਅਤੇ ਐਡੀਸ਼ਨਲ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ 9 ਮਹੀਨੇ ਪਹਿਲਾਂ ਥਾਣਾ ਬੱਧਨੀ ਕਲਾਂ ਪੁਲਸ ਵੱਲੋਂ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਘਰ ਭਜਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਨਾਮਜ਼ਦ ਕੀਤਾ ਸੀ। ਇਸ ਮਾਮਲੇ ਵਿਚ ਮਾਣਯੋਗ ਅਦਾਲਤ ਨੇ ਅੰਤਿਮ ਸੁਣਵਾਈ ਉਪਰੰਤ ਸਬੂਤਾਂ ਤੇ ਗਵਾਹਾਂ ਦੇ ਆਧਾਰ ’ਤੇ ਨਾਮਜ਼ਦ ਕੀਤੇ ਗਏ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 20 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀ ਇਹ ਗੱਲ

ਜਾਣਕਾਰੀ ਦੇ ਅਨੁਸਾਰ ਥਾਣਾ ਬੱਧਨੀ ਕਲਾਂ ਪੁਲਸ ਨੂੰ 23 ਜੁਲਾਈ 2022 ਨੂੰ ਦਿੱਤੀ ਗਈ ਸ਼ਿਕਾਇਤ ਵਿਚ ਪਿਤਾ ਨੇ ਦੋਸ਼ ਲਗਾਇਆ ਸੀ ਕਿ ਉਸਦੀ 12ਵੀਂ ਕਲਾਸ ਵਿਚ ਪੜ੍ਹਦੀ ਧੀ ਨੂੰ ਉਨ੍ਹਾਂ ਦੇ ਹੀ ਪਿੰਡ ਦਾ ਇਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਘਰ ਵਿਚੋਂ ਭਜਾ ਕੇ ਲੈ ਗਿਆ ਹੈ। ਉਨ੍ਹਾਂ ਨੇ ਆਪਣੀ ਧੀ ਨੂੰ ਲੱਭਣ ਦਾ ਯਤਨ ਕੀਤਾ ਪਰ ਉਸ ਦਾ ਕਿਤੇ ਵੀ ਪਤਾ ਨਹੀਂ ਲੱਗਾ, ਜਿਸ ’ਤੇ ਪੁਲਸ ਵੱਲੋਂ 23 ਜੁਲਾਈ 2022 ਨੂੰ ਦੋਸ਼ੀ ਪ੍ਰਗਟ ਸਿੰਘ ਉਰਫ ਭਾਗੂ ਪੁੱਤਰ ਸੁਖਦੇਵ ਸਿੰਘ ਨਿਵਾਸੀ ਪਿੰਡ ਬੌਡੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਸਕੇ ਚਾਚੇ ਨੇ ਖੱਟਿਆ ਕਲੰਕ, 12 ਸਾਲਾ ਭਤੀਜੀ ਦੀ ਇੱਜ਼ਤ ਕੀਤੀ ਲੀਰੋ-ਲੀਰ

ਇਸ ਮਾਮਲੇ ਵਿਚ ਮਾਣਯੋਗ ਅਦਾਲਤ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ ’ਤੇ ਆਪਣਾ ਫ਼ੈਸਲਾ ਸੁਣਾਉਦਿਆਂ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀ ਨੂੰ 1 ਸਾਲ ਦੀ ਕੈਦ ਹੋਰ ਭੁਗਤਣ ਦਾ ਵੀ ਆਦੇਸ਼ ਦਿੱਤਾ ਹੈ। 

ਇਹ ਵੀ ਪੜ੍ਹੋ :  ਕਪੂਰਥਲਾ ਦੀ ਸ਼ਾਨ ਘੰਟਾ ਘਰ ਦੀ 120 ਸਾਲ ਪੁਰਾਣੀ ਘੜੀ ਮੁੜ ਦੱਸੇਗੀ ਟਾਈਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News