ਮਠਿਆਈ ਦੀਆਂ ਦੁਕਾਨਾਂ ''ਤੇ ਛਾਪੇਮਾਰੀ

10/13/2017 12:32:25 AM

ਅਹਿਮਦਗੜ੍ਹ, (ਇਰਫਾਨ)— ਵੀਰਵਾਰ ਨੂੰ ਸ਼ਹਿਰ ਵਿਖੇ ਸਵੇਰ ਕਰਿਆਨੇ, ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਅਤੇ ਡੇਅਰੀ ਵਾਲਿਆਂ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਫੂਡ ਸੇਫਟੀ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ। 
ਸਹਾਇਕ ਕਮਿਸ਼ਨਰ ਫੂਡ ਰਵਿੰਦਰ ਗਰਗ ਦੀ ਅਗਵਾਈ 'ਚ ਸੰਦੀਪ ਸਿੰਘ ਸੰਧੂ ਦੀ ਟੀਮ ਖਬਰ ਲਿਖੇ ਜਾਣ ਤੱਕ ਮਠਿਆਈ ਦੀਆਂ ਵੱਖ-ਵੱਖ ਦੁਕਾਨਾਂ ਤੋਂ ਸੈਂਪਲ ਭਰ ਕੇ ਨਾਲ ਲੈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਗਰਗ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੁਨਾਫੇ ਲਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਸਿਹਤ ਵਿਭਾਗ ਬਰਨਾਲਾ ਦੇ ਅਧਿਕਾਰੀਆਂ ਨੇ ਸ਼ਹਿਰ 'ਚ ਵਿਕਣ ਵਾਲੀ ਮਠਿਆਈ ਦੀ ਚੈਕਿੰਗ ਕੀਤੀ। ਸਿਹਤ ਵਿਭਾਗ ਦੀ ਚੈਕਿੰਗ ਟੀਮ ਦੀ ਅਗਵਾਈ ਕਰ ਰਹੇ ਗੌਰਵ ਕੁਮਾਰ ਫੂਡ ਸੇਫਟੀ ਅਫਸਰ ਬਰਨਾਲਾ ਨੇ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਅਕਤੂਬਰ ਮਹੀਨੇ 'ਚ ਮਠਿਆਈ ਦੇ 28 ਸੈਂਪਲ ਭਰੇ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ ਤਾਂ ਜੋ ਲੋਕਾਂ ਨੂੰ ਗੁਣਵੱਤਾ ਭਰਪੂਰ ਮਠਿਆਈ ਮਿਲ ਸਕੇ।