ਐਗਜ਼ਿਟ ਪੋਲ ਰਿਪੋਰਟ : ਪੰਜਾਬ ’ਚ ਇਸ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ

Monday, Mar 07, 2022 - 10:39 PM (IST)

ਚੰਡੀਗੜ੍ਹ : ਐਗਜ਼ਿਟ ਪੋਲ ਦੀ ਰਿਪੋਰਟ ਮੁਤਾਬਕ ਪੰਜਾਬ ’ਚ ‘ਆਪ’ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਆਮ ਆਦਮੀ ਪਾਰਟੀ ਨੂੰ 41 ਫੀਸਦੀ ਵੋਟਾਂ ਮਿਲਣ ਦੀ ਉਮੀਦ ਹੈ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 28 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ, ਜਿਸ ’ਚ ਕਾਂਗਰਸ 19 ਤੋਂ 31 ਸੀਟਾਂ ਹਾਸਿਲ ਕਰ ਸਕਦੀ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 19 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ, ਜਿਸ ’ਚ ਉਹ 7 ਤੋਂ 11 ਸੀਟਾਂ ਹਾਸਲ ਕਰ ਸਕਦਾ ਹੈ, ਜਦਕਿ ਭਾਜਪਾ ਨੂੰ 7 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਪ੍ਰਗਟਾਈ ਹੈ, ਜਿਸ ’ਚ ਪਾਰਟੀ 1 ਤੋਂ 4 ਸੀਟਾਂ ਹਾਸਲ ਕਰਨ ’ਚ ਸਫਲ ਹੋ ਸਕਦੀ ਹੈ।

ਇਹ ਵੀ ਪੜ੍ਹੋ : ਵੱਡਾ ਸਵਾਲ : ਕੀ ਰਾਜ ਸਭਾ ਚੋਣਾਂ ’ਚ ਵੋਟ ਪਾ ਸਕਣਗੇ ਪੰਜਾਬ ਦੇ ਨਵੇਂ ਚੁਣੇ ਜਾਣ ਵਾਲੇ ਵਿਧਾਇਕ

ਜ਼ਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਮੁੱਖ ਮੁਕਾਬਲਾ ਹੋਣ ਦੀ ਚਰਚਾ ਚੱਲ ਰਹੀ ਹੈ, ਜਦਕਿ ਅਕਾਲੀ ਦਲ ਬਾਰੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅਕਾਲੀ ਦਲ ਭਾਜਪਾ ਨਾਲ ਗੱਠਜੋੜ ਕਰਕੇ ਸਰਕਾਰ ਬਣਾ ਸਕਦਾ ਹੈ। ਰਿਪੋਰਟ ਮੁਤਾਬਕ ਭਾਜਪਾ ਨੂੰ ਸਭ ਤੋਂ ਘੱਟ 7 ਫੀਸਦੀ ਸੀਟਾਂ ਮਿਲਣ ਦੀ ਸੰਭਾਵਨਾ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰਕੇ ਹੀ ਸੂਬੇ ’ਚ ਆਪਣਾ ਅਕਸ ਬਚਾ ਸਕਦੀ ਹੈ। ਇਸ ਸਭ ਦੇ ਬਾਵਜੂਦ ਹੁਣ 10 ਮਾਰਚ ਨੂੰ ਹੀ ਪਤਾ ਲੱਗੇਗਾ ਕਿ ਕਿਹੜੀ ਪਾਰਟੀ ਸੱਤਾ ’ਚ ਆਉਂਦੀ ਹੈ।


Manoj

Content Editor

Related News