ਐਗਜ਼ਿਟ ਪੋਲ ਨੂੰ ਲੈ ਕੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ (ਵੀਡੀਓ)

Monday, Mar 07, 2022 - 08:49 PM (IST)

ਐਗਜ਼ਿਟ ਪੋਲ ਨੂੰ ਲੈ ਕੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ (ਵੀਡੀਓ)

ਨਵੀਂ ਦਿੱਲੀ (ਕਮਲ)-ਪੰਜਾਬ ਵਿਧਾਨ ਸਭਾ ਚੋਣਾਂ ਦੀ ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਾਂ ਰਿਜ਼ਲਟ ਹੀ ਦੱਸੇਗਾ ਤੇ ਚੋਣ ਨਤੀਜਿਆਂ ਦੀ ਉਡੀਕ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਅੱਜ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਗਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਵੱਖ-ਵੱਖ ਐਗਜ਼ਿਟ ਪੋਲ ’ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਐਗਜ਼ਿਟ ਪੋਲ ਰਿਪੋਰਟ ਅਨੁਸਾਰ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ, ਜਦਕਿ ਕਾਂਗਰਸ ਨੂੰ 19 ਤੋਂ 31 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੂੰ 7 ਤੋਂ 11 ਸੀਟਾਂ ਤੇ ਭਾਜਪਾ ਨੂੰ 1 ਤੋਂ 4 ਸੀਟਾਂ ਹਾਸਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਐਗਜ਼ਿਟ ਪੋਲ ਰਿਪੋਰਟ : ਪੰਜਾਬ ’ਚ ਇਸ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ

 
ਆਪ ਦੇ ਹੱਕ 'ਚ ਸਰਵੇ ਭੁਗਤਨ ਤੋਂ ਬਾਅਦ ਚਰਨਜੀਤ ਚੰਨੀ ਸੁਣੋ ਕੀ ਬੋਲੇ

ਆਪ ਦੇ ਹੱਕ 'ਚ ਸਰਵੇ ਭੁਗਤਨ ਤੋਂ ਬਾਅਦ ਚਰਨਜੀਤ ਚੰਨੀ ਸੁਣੋ ਕੀ ਬੋਲੇ #Punjab #CharanjitChanni #Survey

Posted by JagBani on Monday, March 7, 2022

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੇ ਯੂਕ੍ਰੇਨ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੇ ਕਈ ਮੰਤਰੀ ਇਥੇ ਨਹੀਂ ਹਨ ਤੇ ਬਹੁਤ ਜਲਦ ਉਹ ਮੰਤਰੀਆਂ ਨਾਲ ਇਸ ਨੂੰ ਲੈ ਕੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜਿਵੇਂ ਪੰਜਾਬ ਚਾਹੁੰਦਾ ਹੈ, ਉਸੇ ਤਰ੍ਹਾਂ ਹੀ ਕਰਾਂਗੇ।

ਇਹ ਵੀ ਪੜ੍ਹੋ : ਵੱਡਾ ਸਵਾਲ : ਕੀ ਰਾਜ ਸਭਾ ਚੋਣਾਂ ’ਚ ਵੋਟ ਪਾ ਸਕਣਗੇ ਪੰਜਾਬ ਦੇ ਨਵੇਂ ਚੁਣੇ ਜਾਣ ਵਾਲੇ ਵਿਧਾਇਕ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 997 ਵਿਦਿਆਰਥੀ ਉਥੇ ਫਸੇ ਹੋਏ ਸਨ, ਜਿਨ੍ਹਾਂ ’ਚੋਂ 420 ਵਤਨ ਪਰਤ ਆਏ ਹਨ। 200 ਵਿਦਿਆਰਥੀ ਪੋਲੈਂਡ ’ਚ ਪਹੁੰਚ ਗਏ ਹਨ, ਜੋ ਉਥੇ ਸੁਰੱਖਿਅਤ ਹਨ। ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਉਥੇ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣਗੇ। 


author

Manoj

Content Editor

Related News