ਪੰਜਾਬ ਕੈਬਨਿਟ ’ਚ ਹੋ ਸਕਦੈ ਵਿਸਥਾਰ ! ਇਨ੍ਹਾਂ ਜ਼ਿਲ੍ਹਿਆਂ ’ਚੋਂ ਸ਼ਾਮਲ ਹੋ ਸਕਦੇ ਹਨ ਦੋ ਨਵੇਂ ਮੰਤਰੀ

Tuesday, May 30, 2023 - 09:12 PM (IST)

ਪੰਜਾਬ ਕੈਬਨਿਟ ’ਚ ਹੋ ਸਕਦੈ ਵਿਸਥਾਰ ! ਇਨ੍ਹਾਂ ਜ਼ਿਲ੍ਹਿਆਂ ’ਚੋਂ ਸ਼ਾਮਲ ਹੋ ਸਕਦੇ ਹਨ ਦੋ ਨਵੇਂ ਮੰਤਰੀ

ਜਲੰਧਰ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੈਬਨਿਟ ਦਾ ਵਿਸਥਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਭਗਵੰਤ ਮਾਨ ਸਰਕਾਰ ’ਚ ਦੋ ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : CM ਮਾਨ ਦਾ ਪਹਿਲਵਾਨਾਂ ਦੇ ਹੱਕ ’ਚ ਧਮਾਕੇਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਸੂਤਰ ਇਹ ਵੀ ਦੱਸ ਰਹੇ ਹਨ ਕਿ ਕੈਬਨਿਟ ’ਚੋਂ ਕਿਸੇ ਮੰਤਰੀ ਦੀ ਛੁੱਟੀ ਕੀਤੇ ਜਾਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਨੇ ਸਹੁੰ ਚੁੱਕ ਸਮਾਗਮ ਲਈ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੋਂ ਸਮਾਂ ਮੰਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਨਵੇਂ ਮੰਤਰੀ ਬਣਨ ਦੀ ਸੰਭਾਵਨਾ ਹੈ। ਸੰਭਾਵਨਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਸਕਦੇ ਹਨ।


author

Manoj

Content Editor

Related News