ਪੰਜਾਬ ''ਚ ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ
Tuesday, May 05, 2020 - 11:39 PM (IST)
ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਦੇਸ਼ ਭਰ 'ਚ ਲਾਗੂ ਲਾਕਡਾਊਨ ਨਾਲ ਵਪਾਰਿਕ ਗਤੀਵਿਧੀਆਂ ਤਕਰੀਬਨ ਬੰਦ ਹੋ ਗਈਆਂ ਹਨ। ਇਸ ਦੌਰਾਨ ਮਾਲੀਆ ਦਾ ਨੁਕਸਾਨ ਸਹਿ ਰਹੀਆਂ ਰਾਜ ਸਰਕਾਰਾਂ ਆਰਥਿਕ ਮਜ਼ਬੂਤੀ ਨੂੰ ਬਣਾਏ ਰੱਖਣ ਦੀਆਂ ਕੋਸ਼ਿਸ਼ਾਂ ਕਰਨ 'ਚ ਲੱਗੀਆਂ ਹਨ। ਇਸੇ ਦੌਰਾਨ ਕਈ ਪ੍ਰਦੇਸ਼ਾਂ 'ਚ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ, ਜਿਨ੍ਹਾਂ 'ਚ ਪੰਜਾਬ ਵੀ ਸ਼ਾਮਲ ਹੈ। ਅਸਮ, ਨਾਗਾਲੈਂਡ ਅਤੇ ਦਿੱਲੀ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸੂਬੇ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ।
ਮੰਗਲਵਾਰ ਨੂੰ ਜਾਰੀ ਸੂਚਨਾ ਮੁਤਾਬਕ ਪੰਜਾਬ 'ਚ ਅੱਧੀ ਰਾਤ ਤੋਂ ਨਵੀਆਂ ਕੀਮਤਾਂ ਐਲਾਨੀਆਂ ਗਈਆਂ, ਜਿਸ ਤੋਂ ਬਾਅਦ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਦੋਵੇ 2 ਰੁਪਏ ਪ੍ਰਤੀ ਲੀਟਰ ਮਹਿੰਗੇ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਪੈਟਰੋਲੀਅਮ ਉਤਪਾਦਾਂ 'ਤੇ ਵੈਟ ਵਧਾਉਣ ਦਾ ਫੈਸਲਾ ਕੀਤਾ।