ਮਹਿੰਗੇ ਕਿਰਾਏ ਭਰ ਕੇ ਕਿਸਾਨਾਂ ਨੂੰ ਬਾਹਰਲੇ ਸੂਬਿਆਂ ’ਚੋਂ ਲਿਆਉਣੀ ਪੈ ਰਹੀ ਹੈ ਯੂਰੀਆ ਖਾਦ
Sunday, Nov 22, 2020 - 10:49 AM (IST)
ਜ਼ੀਰਾ (ਰਾਜੇਸ਼ ਢੰਡ) – ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਣ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਕਿਰਨਪਾਲ ਸਿੰਘ ਸੋਢੀਵਾਲਾ, ਊਧਮ ਸਿੰਘ ਸਨ੍ਹੇਰ ਅਤੇ ਹਰਦਿਆਲ ਸਿੰਘ ਅਲੀਪੁਰ ਆਦਿ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ. ਏ. ਪੀ. ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਹੁਣ ਕਣਕ ਦੀ ਫ਼ਸਲ ਅਤੇ ਯੂਰੀਆ ਖਾਦ ਪਾਉਣ ਦਾ ਸਮਾਂ ਆ ਗਿਆ ਹੈ ਤਾਂ ਬਾਜ਼ਾਰਾਂ ਅਤੇ ਸੋਸਾਇਟੀਆਂ ’ਚ ਯੂਰੀਆ ਖਾਦ ਨਾ ਆਉਣ ਕਾਰਣ ਕਿਸਾਨ ਖੱਜ਼ਲ-ਖੁਆਰ ਹੋ ਰਹੇ ਹਨ।
ਪੜ੍ਹੋ ਇਹ ਵੀ ਖਬਰ - Health Tips: ਬਿਸਤਰੇ ’ਤੇ ਬੈਠ ਕੇ ਖਾਣਾ ਖਾਣ ਦੀ ਤੁਹਾਨੂੰ ਵੀ ਹੈ ਆਦਤ, ਤਾਂ ਹੋ ਸਕਦੈ ਨੁਕਸਾਨ
ਪੜ੍ਹੋ ਇਹ ਵੀ ਖਬਰ - ਜੇ ਤੁਹਾਨੂੰ ਵੀ ਹੈ ‘ਮਾਈਗ੍ਰੇਨ’ ਦੀ ਸਮੱਸਿਆ ਤਾਂ ਇਹ ਹੋ ਸਕਦੈ ਉਸ ਦਾ ‘ਰਾਮਬਾਣ ਇਲਾਜ਼’
ਉਨ੍ਹਾਂ ਦੱਸਿਆ ਕਿ ਵੱਡੇ ਕਿਸਾਨ ਤਾਂ ਬਾਹਰਲੇ ਸੂਬਿਆਂ ਤੋਂ ਵੱਧ ਕਿਰਾਏ ਖ਼ਰਚ ਕਰ ਕੇ ਮਜਬੂਰਨ ਖਾਦ ਮੰਗਵਾ ਰਹੇ ਹਨ ਪਰ ਛੋਟੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਪੈਸੇ ਹੱਥਾਂ ’ਚ ਲੈ ਕੇ ਵੀ ਉਸ ਨੂੰ ਯੂਰੀਆ ਖਾਦ ਨਹੀਂ ਮਿਲ ਰਹੀ, ਜਿਸ ਕਾਰਣ ਉਹ ਚਿੰਤਤ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਸਬੰਧੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਗੰਭੀਰ ਨਹੀਂ, ਜਿਸ ਕਾਰਣ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਯੂਰੀਆ ਖਾਦ ਦੀ ਕਿੱਲਤ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਕਿਸਾਨ ਖੱਜਲ-ਖੁਆਰੀ ਤੋਂ ਬਚ ਸਕਣ।
ਪੜ੍ਹੋ ਇਹ ਵੀ ਖਬਰ - Beauty Tips : ਚਿਹਰੇ ’ਤੇ ਪਏ ਪੁਰਾਣੇ ਜ਼ਖਮਾਂ ਦੇ ਨਿਸ਼ਾਨਾਂ ਨੂੰ ਛੁਪਾਉਣ ਲਈ ਅਪਣਾਓ ਇਹ ਤਰੀਕੇ, ਹੋਣਗੇ ਫ਼ਾਇਦੇ
ਪੜ੍ਹੋ ਇਹ ਵੀ ਖਬਰ - Beauty Tips : 20 ਮਿੰਟਾਂ ''ਚ ਇਸ ਤਰੀਕੇ ਨਾਲ ਦੂਰ ਕਰੋ ਆਪਣੀ ‘ਗਰਦਨ ਦਾ ਕਾਲਾਪਣ’