ਜਲੰਧਰ ਦੇ ਨਿੱਜੀ ਹਸਪਤਾਲ ਦਾ ਵੱਡਾ ਕਾਰਾ, ਮਰੀਜ਼ ਨੂੰ ਚੜ੍ਹਾਇਆ ਐਕਸਪਾਈਰ ਗਲੂਕੋਜ਼, ਹੋਈ ਮੌਤ

Monday, Mar 13, 2023 - 05:33 PM (IST)

ਜਲੰਧਰ- ਜਲੰਧਰ 'ਚ ਡਾਕਟਰਾਂ ਦੀ ਲਾਪਰਵਾਹੀ ਕਾਰਨ ਇਕ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਜਲੰਧਰ ਦੇ ਸੂਦ ਹਸਪਤਾਲ ਦੇ ਡਾਕਟਰ ਵੱਲੋਂ ਮਰੀਜ਼ ਨੂੰ ਐਕਸਪਾਈਰ ਗਲੂਕੋਜ਼ ਚੜ੍ਹਾ ਦਿੱਤਾ ਗਿਆ। ਇਸ ਕਾਰਨ ਇਨਫੈਕਸ਼ਨ ਵਧ ਗਈ ਅਤੇ ਮਰੀਜ਼ ਦੀ ਮੌਤ ਹੋ ਗਈ। ਮਰੀਜ਼ ਦੀ ਮੌਤ ਤੋਂ ਬਾਅਦ ਗੁੱਸੇ 'ਚ ਆਏ ਪਰਿਵਾਰ ਵਾਲਿਆਂ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਡਾਕਟਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਉਸ ਦੇ ਭਰਾ ਨਰੇਸ਼ ਕੁਮਾਰ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਸੂਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਥੋਂ ਦੇ ਡਾਕਟਰਾਂ ਵੱਲੋਂ ਉਸ ਦਾ ਆਪਰੇਸ਼ਨ ਕੀਤਾ ਗਿਆ ਪਰ ਉਸ ਤੋਂ ਬਾਅਦ ਵੀ ਮਰੀਜ਼ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਇਸ ਤੋਂ ਬਾਅਦ ਉਸ ਦੇ ਕਰੀਬੀ ਦੋਸਤ ਨੇ ਵੇਖਿਆ ਕਿ ਮਰੀਜ਼ ਨੂੰ ਮਿਆਦ ਪੁੱਗ ਚੁੱਕਾ ਗਲੂਕੋਜ਼ ਦਿੱਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ:  ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼

ਪਰਿਵਾਰ ਵਾਲਿਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਮਰੀਜ਼ ਨੂੰ ਗੰਭੀਰ ਹਾਲਤ 'ਚ ਦੂਜੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੀ ਰਾਤ ਨਰੇਸ਼ ਕੁਮਾਰ ਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਨੇ ਟ੍ਰੈਫਿਕ ਜਾਮ ਕਰਕੇ ਡਾਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਪੁਲਸ ਵੀ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਇਸ ਦਿਨ ਝੱਲਣੀ ਪੈ ਸਕਦੀ ਹੈ ਭਾਰੀ ਪਰੇਸ਼ਾਨੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


shivani attri

Content Editor

Related News