ਕੈਪਟਨ ਅਤੇ ਸਿੱਧੂ ਬਿਜਲੀ ਸਮਝੌਤਿਆਂ ਸਬੰਧੀ ਚੇਅਰਮੈਨ ਦੀ ਰਿਪੋਰਟ ਬਾਰੇ ਦੇਣ ਸਪੱਸ਼ਟੀਕਰਨ : ਹੇਅਰ

08/04/2021 1:27:18 AM

ਚੰਡੀਗੜ੍ਹ(ਰਮਨਜੀਤ)- ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਲਿਖੇ ਗਏ ਪੱਤਰ ਦੇ ਜਵਾਬ ਵਿਚ ਪੀ. ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਵਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਦਾ ਪੱਖ ਪੂਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਦੀ ਰਿਪੋਰਟ ਤੋਂ ਇਹ ਸਾਫ਼ ਹੁੰਦਾ ਹੈ ਕਿ ਉਹ ਬਿਜਲੀ ਕੰਪਨੀਆਂ ਦੇ ਸਮਝੌਤਿਆਂ ਨੂੰ ਸਹੀ ਮੰਨਦਿਆਂ ਪੰਜਾਬ ਦੇ ਹਿੱਤਾਂ ਨੂੰ ਛਿੱਕੇ ਟੰਗਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਬਾਦਲ ਵੱਲੋਂ ਅਕਾਲੀ-ਬਸਪਾ ਸਰਕਾਰ ਆਉਣ 'ਤੇ ਨੀਲੇ ਕਾਰਡ ਧਾਰਕਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ
ਮੰਗਲਵਾਰ ਨੂੰ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਗਰਮੀ ਦੇ ਸੀਜ਼ਨ ਅਤੇ ਝੋਨੇ ਦੀ ਲਵਾਈ ਸਮੇਂ ਬਿਜਲੀ ਸਪਲਾਈ ਦੇਣ ਵਿਚ ਫ਼ੇਲ ਹੋਈਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਦੇ ਸਮਝੌਤਿਆਂ ਨੂੰ ਸਹੀ ਕਰਾਰ ਦੇਣਾ ਕਾਂਗਰਸ ਦੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ ਹੈ। ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਪੀ.ਐੱਸ.ਪੀ.ਸੀ.ਐੱਲ ਦੇ ਚੇਅਰਮੈਨ ਨੂੰ ਬਿਜਲੀ ਸਮਝੌਤੇ ਰੱਦ ਕਰਨ ਲੈ ਕੇ ਚਿੱਠੀ ਲਿਖਣ ਨੂੰ ਸਿਰਫ਼ ਖਾਨਾਪੂਰਤੀ ਦੱਸਦਿਆਂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਇਸ ਸਬੰਧੀ ਰੁਖ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਪ੍ਰਧਾਨ ਬਣਨ ਤੋਂ ਪਹਿਲਾਂ ਬਿਜਲੀ ਸਮਝੌਤਿਆਂ ’ਤੇ ਆਵਾਜ਼ ਉਠਾ ਰਹੇ ਸਨ, ਅੱਜ ਚੁੱਪ ਕਿਉਂ ਹਨ? ਸਿੱਧੂ ਦੱਸਣ ਕਿ ਕੀ ਇਹ ਬਿਜਲੀ ਸਮਝੌਤੇ ਪੰਜਾਬ ਦੇ ਹਿੱਤ ਵਿਚ ਹਨ ਤੇ ਉਨ੍ਹਾਂ ਨੂੰ ਕਿਉਂ ਰੱਦ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ-  ਵੱਡੀ ਖ਼ਬਰ : ਅੰਮ੍ਰਿਤਸਰ ਦੇ ਹਸਪਤਾਲ ’ਚ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)

ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲ ਉਸੇ ਤਰ੍ਹਾਂ ਵੇਚ ਦਿੱਤਾ ਹੈ, ਜਿਵੇਂ ਅਕਾਲੀ ਦਲ ਬਾਦਲ ਤੇ ਭਾਜਪਾ ਸਰਕਾਰ ਨੇ ਵੇਚਿਆ ਸੀ। ਬਿਜਲੀ ਕੰਪਨੀਆਂ ਤੋਂ ਲਏ ਮੋਟੇ ਕਮਿਸ਼ਨ ਕਰਕੇ ਕਾਂਗਰਸ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ। ਵਿਧਾਇਕ ਮੀਤ ਹੇਅਰ ਨੇ ਸਰਕਾਰ ਤੋਂ ਪੰਜਾਬ ਦੇ ਹਿੱਤਾਂ ਖਿਲਾਫ਼ ਕੰਮ ਕਰਨ ਵਾਲੇ ਅਧਿਕਾਰੀ ਏ. ਵੇਣੂ ਪ੍ਰਸਾਦ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

Bharat Thapa

This news is Content Editor Bharat Thapa