ਰਾਜਪੁਰਾ ਦੇ ਪਿੰਡ ਜੰਡੋਲੀ ’ਚ ਜ਼ਬਰਦਸਤ ਧਮਾਕਾ, 11 ਸਾਲਾ ਬੱਚੀ ਦੀ ਮੌਤ

Saturday, Sep 11, 2021 - 06:26 PM (IST)

ਰਾਜਪੁਰਾ ਦੇ ਪਿੰਡ ਜੰਡੋਲੀ ’ਚ ਜ਼ਬਰਦਸਤ ਧਮਾਕਾ, 11 ਸਾਲਾ ਬੱਚੀ ਦੀ ਮੌਤ

ਰਾਜਪੁਰਾ (ਡੀ. ਐੱਸ. ਕੱਕੜ) : ਰਾਜਪੁਰੇ ਦੇ ਨਾਲ ਲੱਗਦੇ ਪਿੰਡ ਜੰਡੋਲੀ ਵਿਖੇ ਇਕ ਘਰ ਵਿਚ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਤੋਂ ਬਾਅਦ ਸਾਰਾ ਮਕਾਨ ਹੀ ਢਹਿ-ਢੇਰੀ ਹੋ ਗਿਆ। ਇਸ ਧਮਾਕੇ ਵਿਚ ਇਕ 11 ਸਾਲਾ ਬੱਚੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜੰਡੋਲੀ ’ਚ ਸਥਿਤ ਜਿਸ ਘਰ ਵਿਚ ਇਹ ਧਮਾਕਾ ਹੋਇਆ ਹੈ, ਉਥੇ ਹੀ ਨਜਾਇਜ਼ ਰੂਪ ਨਾਲ ਪਟਾਕੇ ਬਣਾਏ ਜਾ ਰਹੇ ਸਨ। ਇਸ ਦੌਰਾਨ ਸ਼ਨੀਵਾਰ ਨੂੰ ਅਚਾਨਕ ਇਥੇ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਇਕ ਗਿਆਰਾਂ ਸਾਲਾ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਨਾਭਾ ’ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਅੰਗਰੇਜ਼ੀ ਦੇ ਲੈਕਚਰਾਰ ਦੀ ਦਰਦਨਾਕ ਮੌਤ

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ., ਤਹਿਸੀਲਦਾਰ ਅਤੇ ਐੱਸ. ਡੀ. ਐੱਮ. ਤੋਂ ਇਲਾਵਾ ਰਾਜਪੁਰਾ ਦੇ ਐੱਸਐੱਚਓ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਨੇ ਦੱਸਿਆ ਕਿ ਜਿਸ ਘਰ ਵਿਚ ਇਹ ਧਮਾਕਾ ਹੋਇਆ ਹੈ, ਉਥੇ ਨਜਾਇਜ਼ ਤੌਰ ’ਤੇ ਪਟਾਕੇ ਬਣਾਏ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਘਰ ਕ੍ਰਿਸ਼ਨ ਕੁਮਾਰ ਪੁੱਤਰ ਦਵਿੰਦਰ ਰਾਮ ਦਾ ਹੈ, ਬਾਕੀ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਫੌਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਹਾਦਸੇ ਦੇ ਕਾਰਣਾਂ ਦੀ ਤਹਿ ਤਕ ਪਹੁੰਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਮਨਪ੍ਰੀਤ ਨਾਮਕ ਬੱਚੀ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਕੋਵਿਡ ਪਾਬੰਦੀਆਂ ਵਧਾਉਣ ਦੇ ਹੁਕਮ, ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News