ਧਮਾਕਾ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ : ਰਾਘਵ ਚੱਢਾ

Wednesday, May 11, 2022 - 11:26 AM (IST)

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਮੋਹਾਲੀ ’ਚ ਹੋਏ ਬੰਬ ਧਮਾਕੇ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ। ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ ਬੰਬ ਧਮਾਕੇ ਵਿਚ ਸ਼ਾਮਲ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ੇਗੀ ਨਹੀਂ ਕਿਉਂਕਿ ਜਿਸ ਨੇ ਵੀ ਇਹ ਬੁਜ਼ਦਿਲਾਨਾ ਕਾਰਵਾਈ ਕੀਤੀ ਹੈ , ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਮੋਹਾਲੀ ’ਚ ਧਮਾਕਾ ਉਨ੍ਹਾਂ ਤਾਕਤਾਂ ਵੱਲੋਂ ਕਰਵਾਇਆ ਗਿਆ ਹੈ, ਜੋ ਸੂਬੇ ਦੀ ਅਮਨ-ਸ਼ਾਂਤੀ ਨੂੰ ਪਸੰਦ ਨਹੀਂ ਕਰਦੀਅ ਅਤੇ ਕਿਸੇ ਵੀ ਕੀਮਤ ’ਤੇ ਇਸ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੋਹਾਲੀ ਕਾਂਡ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

PunjabKesari

ਸਰਕਾਰ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਕਦੇ ਵੀ ਬਖਸ਼ੇਗੀ ਨਹੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੀਆਂ ਘਟਨਾਵਾਂ ਨੂੰ ਬੁਜ਼ਦਿਲ ਲੋਕ ਹੀ ਕਰ ਸਕਦੇ ਹਨ।

ਇਹ ਵੀ ਪੜ੍ਹੋ :  ਐੱਨ. ਆਰ. ਆਈਜ਼ ਦੀ ਜ਼ਮੀਨ ’ਤੇ ਕਬਜ਼ਾ ਕਰਨ ਲਈ 6 ਏਕੜ ਫਸਲ ਨੂੰ ਲਾਈ ਅੱਗ 

ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਅਨਸਰਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਪਸੰਦ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਅਨਸਰਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ। ਦੱਸਣਯੋਗ ਹੈ ਕਿ ਪੁਲਸ ਸੂਤਰਾਂ ਮੁਤਾਬਿਕ ਸੋਮਵਾਰ ਸ਼ਾਮ ਪੌਣੇ 8 ਵਜੇ ਇਹ ਧਮਾਕਾ ਸੁਣਾਈ ਦਿੱਤਾ, ਜਿਸ ਤੋਂ ਬਾਅਦ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਤਾਇਨਾਤ ਸੁਰੱਖਿਆ ਸਟਾਫ਼ ਨੇ ਜਾਂਚ ਤੋਂ ਬਾਅਦ ਇਕ ਰਾਕੇਟ ਬੰਬ ਦੇ ਹਿੱਸੇ ਦੇਖਣ ਤੋਂ ਬਾਅਦ ਉਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਸ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਮੋਹਾਲੀ ਪੁਲਸ ਵੱਲੋਂ ਇੰਟੈਲੀਜੈਂਸ ਹੈੱਡਕੁਆਰਟਰ ਦੇ ਨੇੜਲੇ 300 ਮੀਟਰ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਭਿਆਨਕ ਗਰਮੀ ’ਚ ਵਧੀ ਬਿਜਲੀ ਚੋਰੀ : ਐਨਫੋਰਸਮੈਂਟ-ਡਿਸਟਰੀਬਿਊਸ਼ਨ ਸਰਕਲ ਨੇ 34 ਕੇਸ ਫੜੇ, 42 ਲੱਖ ਜੁਰਮਾਨਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News