ਜਲੰਧਰ ਵਿਖੇ ਮਕਸੂਦਾਂ ਸਬਜ਼ੀ ਮੰਡੀ ’ਚ ਧਮਾਕਾ, ਟੁੱਟੇ ਸ਼ੀਸ਼ੇ

06/29/2022 5:18:28 AM

ਜਲੰਧਰ (ਵਰੁਣ)— ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ’ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਧਮਾਕਾ ਹੋਣ ਨਾਲ ਸਬਜ਼ੀ ਮੰਡੀ ਵਿਖੇ ਇਕ ਦੁਕਾਨ ਦੇ ਸ਼ੀਸ਼ੇ ਟੁੱਟ ਗਏ। ਇਸ ਦੌਰਾਨ ਦਰਵਾਜ਼ੇ ਤੱਕ ਉਖੜ ਗਏ ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ। ਇਹ ਧਮਾਕਾ ਮੰਡੀ ਮਾਰਕਿਟ ਕਮੇਟੀ ਦੇ ਦਫ਼ਤਰ ਨੇੜੇ ਸਥਿਤ 5 ਨੰਬਰ ਦੁਕਾਨ ਦੀ ਬੇਸਮੈਂਟ ’ਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ’ਚ 3 ਸਿਲੰਡਰ ਰੱਖੇ ਹੋਏ ਸਨ, ਜਿਸ ਦੇ ਕੋਲ ਇਕ ਵਿਅਕਤੀ ਬੀੜੀ ਪੀ ਰਿਹਾ ਸੀ।

ਇਹ ਵੀ ਪੜ੍ਹੋ: ਹੁਣ ਆਨਲਾਈਨ ਟੈਸਟ ਦੇ ਕੇ ਬਣਾ ਸਕੋਗੇ ਲਰਨਿੰਗ ਡਰਾਈਵਿੰਗ ਲਾਇਸੈਂਸ, ਜਾਣੋ ਪ੍ਰਕਿਰਿਆ

PunjabKesari

ਸਿਲੰਡਰ ਲੀਕ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਜਿਸ ਨਾਲ ਮਾਚਿਸ ਬਾਲਦੇ ਹੀ ਸਿਲੰਡਰ ਫਟ ਗਿਆ। ਇਸ ਧਮਾਕੇ ’ਚ ਗੁਲਸ਼ਨ ਨਾਂ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ। ਉਹ ਸੀਰੀਅਸ ਦੱਸਿਆ ਜਾ ਰਿਹਾ ਹੈ। ਦੁਕਾਨ ’ਚ 2 ਸਿਲੰਡਰ ਪਏ ਹੋਏ ਸਨ।

PunjabKesari

ਹੈਰਾਨੀ ਦੀ ਗੱਲ ਹੈ ਕਿ ਮਾਰਕਿਟ ਕਮੇਟੀ ਦੇ ਦਫ਼ਤਰ ਨੇੜੇ ਇਸ ਦੁਕਾਨ ’ਚ 3-3 ਸਿਲੰਡਰ ਰੱਖਣ ਦਾ ਕੀ ਕੰਮ। ਮੰਡੀ ’ਚ ਸਿਰਫ਼ ਸਬਜ਼ੀ ਅਤੇ ਫਰੂਟ ਦੀਆਂ ਦੁਕਾਨਾਂ ਦੀ ਖੁੱਲ੍ਹ ਸਕਦੀਆਂ ਹਨ ਪਰ ਮੰਡੀ ’ਚ ਆੜਤੀ ਅਤੇ ਮਾਰਕਿਟ ਕਮੇਟੀ ਦੇ ਕੁਝ ਅਧਿਕਾਰੀਆਂ ’ਚ ਚੱਲ ਰਹੀ ਧਾਂਧਲੀ ਕਾਰਨ ਵਿਵਸਥਾ ਠੀਕ ਨਹੀਂ ਚੱਲ ਰਹੀ ਹੈ, ਜੋ ਲਗਾਤਾਰ ਵਧ ਰਹੀ ਹੈ। 

ਇਹ ਵੀ ਪੜ੍ਹੋ:ਪਤੀ-ਪਤਨੀ ਦਾ ਕਾਰਨਾਮਾ ਕਰੇਗਾ ਹੈਰਾਨ, ਕੈਨੇਡਾ ਭੇਜਣ ਦੇ ਨਾਂ 'ਤੇ ਇੰਝ ਕੀਤੀ ਲੱਖਾਂ ਦੀ ਠੱਗੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News