ਛੋਟਾ ਸਿਲੰਡਰ ਫਟਣ ਕਾਰਨ ਹੋਇਆ ਧਮਾਕਾ, ਘਰ ਦੀ ਤੀਜੀ ਮੰਜ਼ਿਲ ’ਤੇ ਲੱਗੀ ਅੱਗ

Monday, Apr 28, 2025 - 05:41 AM (IST)

ਛੋਟਾ ਸਿਲੰਡਰ ਫਟਣ ਕਾਰਨ ਹੋਇਆ ਧਮਾਕਾ, ਘਰ ਦੀ ਤੀਜੀ ਮੰਜ਼ਿਲ ’ਤੇ ਲੱਗੀ ਅੱਗ

ਲੁਧਿਆਣਾ (ਤਰੁਣ) : ਜਵਾਹਰ ਨਗਰ ਕੈਂਪ ਦੀ ਲੇਬਰ ਕਾਲੋਨੀ ਸਥਿਤ ਇਕ ਮਕਾਨ ਦੀ ਤੀਜੀ ਮੰਜ਼ਿਲ 'ਤੇ ਅੱਗ ਲੱਗਣ ਕਾਰਨ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਤੀਜੀ ਮੰਜ਼ਿਲ 'ਤੇ ਇਕ ਕਮਰੇ 'ਚ ਛੋਟਾ ਸਿਲੰਡਰ ਫਟਣ ਕਾਰਨ ਧਮਾਕਾ ਹੋਇਆ, ਜਿਸ ਕਾਰਨ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।

ਸੂਚਨਾ ਮਿਲਣ ਤੋਂ ਬਾਅਦ ਚੌਕੀ ਕੋਚਰ ਮਾਰਕੀਟ ਤੋਂ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ। ਮਕਾਨ ਮਾਲਕ ਸਤਪਾਲ ਸੱਤੂ ਨੇ ਦੱਸਿਆ ਕਿ ਉਹ ਲੇਬਰ ਕਾਲੋਨੀ ਨੰਬਰ 6 ਵਿੱਚ ਰਹਿੰਦਾ ਹੈ। ਉਹ ਛੋਟਾ ਹਾਥੀ ਚਲਾਉਂਦਾ ਹੈ। ਉਹ ਘਰ ਦੀ ਪਹਿਲੀ ਮੰਜ਼ਿਲ 'ਤੇ ਆਪਣੇ ਪਰਿਵਾਰ ਨਾਲ ਰਹਿੰਦਾ ਹੈ, ਜਦਕਿ ਦੂਜੀ ਮੰਜ਼ਿਲ 'ਤੇ ਕਿਰਾਏਦਾਰ ਰਹਿੰਦੇ ਹਨ।

ਇਹ ਵੀ ਪੜ੍ਹੋ : ਵੱਡੀ ਖਬਰ! ਕੈਬਨਿਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਐਤਵਾਰ ਸ਼ਾਮ ਕਰੀਬ 5:15 ਨੂੰ ਤੀਜੀ ਮੰਜ਼ਿਲ 'ਤੇ ਇਕ ਛੋਟੇ ਜਿਹੇ ਕਮਰੇ 'ਚ ਅੱਗ ਲੱਗਣ ਕਾਰਨ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਗੁਆਂਢੀਆਂ ਨੇ ਤੀਜੀ ਮੰਜ਼ਿਲ 'ਤੇ ਛੱਤ ਤੋਂ ਪਾਣੀ ਦਾ ਛਿੜਕਾਅ ਕਰਕੇ ਅੱਗ ਨੂੰ ਫੈਲਣ ਤੋਂ ਰੋਕਿਆ। ਸੂਚਨਾ ਮਿਲਦੇ ਹੀ ਇਲਾਕਾ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ, ਜਿਸ ਨੇ ਅੱਗ 'ਤੇ ਕਾਬੂ ਪਾਇਆ।

ਅੱਗ ਲੱਗਣ ਦੌਰਾਨ ਘਰ ਦੀ ਤੀਸਰੀ ਮੰਜ਼ਿਲ 'ਤੇ ਇਕ ਕਮਰੇ 'ਚ ਘਰੇਲੂ ਸਾਮਾਨ ਦੇ ਨਾਲ-ਨਾਲ ਛੋਟਾ ਸਿਲੰਡਰ ਵੀ ਪਿਆ ਸੀ। ਧਮਾਕੇ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਸਮੇਂ ਘਰ ਵਿੱਚ ਪਿਆ ਕੂਲਰ, ਗੱਦੇ ਆਦਿ ਸਾਮਾਨ ਅੱਗ ਨਾਲ ਸੜ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News