ਵੱਡੀ ਖ਼ਬਰ: ਜਲੰਧਰ ''ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼, ਹੋ ਗਿਆ ਬਲੈਕ ਆਊਟ
Thursday, May 08, 2025 - 09:32 PM (IST)

ਜਲੰਧਰ - ਪਾਕਿਸਤਾਨ ਵੱਲੋਂ ਜੰਮੂ ਵਿੱਚ ਕਈ ਥਾਵਾਂ 'ਤੇ ਡਰੋਨ ਰਾਹੀਂ ਹਮਲੇ ਕੀਤੇ ਗਏ ਹਨ। ਧਮਾਕੇ ਦੀ ਆਵਾਜ਼ ਵੀ ਸੁਣਾਈ ਦਿੱਤੀ। ਇਸ ਤੋਂ ਬਾਅਦ ਪੰਜਾਬ ਦੇ ਪਠਾਨਕੋਟ ਏਅਰਬੇਸ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾ ਹਮਲਿਆਂ ਦੀਆਂ ਖਬਰਾਂ ਤੋਂ ਬਾਅਦ ਅਹਿਤਿਆਤ ਦੇ ਤੌਰ ‘ਤੇ ਅੰਮ੍ਰਿਤਸਰ ਵਿੱਚ ਮੁਕੰਮਲ ਬਲੈਕ ਆਊਟ ਕੀਤਾ ਗਿਆ ਹੈ।
ਵੱਡੀ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਜਲੰਧਰ ਵਿੱਚ ਵੀ ਕਈ ਥਾਵਾਂ 'ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਜਿਸ ਤੋਂ ਬਾਅਦ ਜਲੰਧਰ ਵਿੱਚ ਵੀ ਬਲੈਕ ਆਊਟ ਕਰ ਦਿੱਤਾ ਗਿਆ ਹੈ।