GNDU ਦੀ ਕੈਮਿਸਟਰੀ ਲੈਬ ''ਚ ਪ੍ਰੈਕਟੀਕਲ ਦੌਰਾਨ ਹੋਇਆ ਧਮਾਕਾ, ਇਕ ਵਿਦਿਆਰਥਣ ਦੀ ਹਾਲਤ ਗੰਭੀਰ
Saturday, Aug 27, 2022 - 12:35 AM (IST)
ਅੰਮ੍ਰਿਤਸਰ (ਮਮਤਾ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ 'ਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋਣ ਕਾਰਨ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ, ਜਦਕਿ ਇਕ ਵਿਦਿਆਰਥਣ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰ.ਡੀ.ਐੱਫ.) ਦਾ ਅਭਿਆਸ ਕਰ ਰਹੇ ਸਨ। ਧਮਾਕਾ ਹੁੰਦੇ ਹੀ ਵਿਭਾਗ 'ਚ ਹਫੜਾ-ਦਫੜੀ ਮਚ ਗਈ ਅਤੇ ਉਥੇ ਮੌਜੂਦ ਵਿਦਿਆਰਥੀ, ਅਧਿਆਪਕ ਅਤੇ ਸਟਾਫ ਮੈਂਬਰ ਬਚਾਅ 'ਚ ਜੁੱਟ ਗਏ।
ਖ਼ਬਰ ਇਹ ਵੀ : ਭ੍ਰਿਸ਼ਟਾਚਾਰ... ਹੁਣ ਮਨਪ੍ਰੀਤ ਬਾਦਲ ਨਿਸ਼ਾਨੇ 'ਤੇ, ਉਥੇ ਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਪੜ੍ਹੋ TOP 10
ਜਾਣਕਾਰੀ ਅਨੁਸਾਰ ਵਿਦਿਆਰਥੀ ਦੁਪਹਿਰ ਸਮੇਂ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ। ਉਹ RDF ਯਾਨੀ ਵੇਸਟ ਮਟੀਰੀਅਲ ਤੋਂ ਫਿਊਲ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋ ਗਿਆ ਤੇ ਜ਼ੋਰਦਾਰ ਧਮਾਕਾ ਹੋਇਆ। ਮੁਸਕਾਨ ਜੋ ਕਿ ਐੱਮ.ਐੱਸ.ਸੀ. ਫਾਈਨਲ ਦੀ ਵਿਦਿਆਰਥਣ ਹੈ, ਪ੍ਰੈਕਟੀਕਲ ਕਰ ਰਹੀ ਸੀ, ਦੀਆਂ ਅੱਖਾਂ ਅਤੇ ਚਿਹਰੇ 'ਤੇ ਸ਼ੀਸ਼ੇ ਦੇ ਟੁਕੜੇ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ, ਜਦਕਿ ਲੈਬ 'ਚ ਖੜ੍ਹੇ ਕਈ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਮੁਹੱਲਾ ਕਲੀਨਿਕ 'ਚ ਡਾਕਟਰ ਦੇ ਅਸਤੀਫੇ 'ਤੇ ਕੀ ਬੋਲੇ ਸਿਹਤ ਮੰਤਰੀ ਜੌੜੇਮਾਜਰਾ, ਦੇਖੋ ਵੀਡੀਓ
ਨਿੱਜੀ ਹਸਪਤਾਲ 'ਚ ਦਾਖਲ ਹੈ ਮੁਸਕਾਨ
ਮੁਸਕਾਨ ਦੇ ਸਹਿਪਾਠੀਆਂ ਨੇ ਦੱਸਿਆ ਕਿ ਬਲਾਸਟ ਦੇ ਸਮੇਂ ਉਹ ਸਭ ਤੋਂ ਨੇੜੇ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਆਈ.ਸੀ.ਯੂ. ਵਿੱਚ ਰੱਖਿਆ ਗਿਆ ਹੈ। ਵਿਭਾਗ ਦੇ ਮੁਖੀ ਡਾ. ਸੁਖਪ੍ਰੀਤ ਸਿੰਘ ਨੇ ਇਸ ਨੂੰ ਹਾਦਸਾ ਕਰਾਰ ਦਿੰਦਿਆਂ ਦੱਸਿਆ ਕਿ ਮੁਸਕਾਨ ਦਾ ਇਲਾਜ ਚੱਲ ਰਿਹਾ ਹੈ ਤੇ ਉਸ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।