ਹੁਸ਼ਿਆਰਪੁਰ ਦੇ ਇਸ ਪਿੰਡ 'ਚ ਹੋਇਆ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ
Saturday, May 10, 2025 - 11:37 AM (IST)

ਹੁਸ਼ਿਆਰਪੁਰ (ਅਮਰੀਕ, ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਬੀਤੇ ਦਿਨਾਂ ਤੋਂ ਪਾਕਿਸਤਾਨ ਵੱਲੋਂ ਨਾਪਾਕ ਹਰਕਤ ਕੀਤੀ ਜਾ ਰਹੀ ਹੈ। ਪਾਕਿਸਤਾਨ ਵੱਲੋਂ ਡਰੋਨਾਂ ਨਾਲ ਭਾਰਤ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੰਗਰਾਂ ਦੇ ਵਿੱਚ ਵੀ ਅੱਜ ਤੜਕਸਾਰ ਸਵੇਰੇ ਇਕ ਧਮਾਕਾ ਹੋਇਆ, ਜਿਸ ਤੋਂ ਬਾਅਦ ਜਿਵੇਂ ਹੀ ਦਿਨ ਚੜ੍ਹਿਆ ਤਾਂ ਪਿੰਡ ਵਾਸੀਆਂ ਨੇ ਵੇਖਿਆ ਕਿ ਉਨ੍ਹਾਂ ਦੇ ਪਿੰਡ ਦੇ ਬਾਹਰ ਇਕ ਮਿਜ਼ਾਈਲ ਦਾ ਟੁਕੜਾ ਡਿਗਿਆ ਹੋਇਆ ਹੈ। ਇਸੇ ਤਰ੍ਹਾਂ ਹੀ ਪਿੰਡ ਸੀਕਰੀ ਵਿਚ ਵੀ ਮਿਜ਼ਾਈਲ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਹੋ ਰਹੇ ਲਗਾਤਾਰ ਧਮਾਕੇ, Red Alert ਜਾਰੀ, DC ਨੇ ਲੋਕਾਂ ਨੂੰ ਕੀਤੀ ਮੁੜ ਅਪੀਲ
ਪਿੰਡ ਵਾਸੀਆਂ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਟਾਂਡਾ ਨੂੰ ਦਿੱਤੀ । ਮੌਕੇ 'ਤੇ ਪਹੁੰਚੀ ਥਾਣਾ ਟਾਂਡਾ ਪੁਲਸ ਨੇ ਉਸ ਮਿਜ਼ਾਈਲ ਦੇ ਟੁਕੜੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਐੱਸ. ਐੱਚ. ਓ. ਟਾਂਡਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਥਾਣੇ ਅਧੀਨ ਆਉਂਦੇ ਪਿੰਡ ਸੰਦਰਾ ਦੇ ਵਿੱਚ ਕੋਈ ਸ਼ੱਕੀ ਚੀਜ਼ ਹੈ ਤਾਂ ਉਨ੍ਹਾਂ ਨੇ ਮੌਕੇ 'ਤੇ ਆ ਕੇ ਵੇਖਿਆ ਤਾਂ ਉਨ੍ਹਾਂ ਨੂੰ ਇਹ ਮਿਜ਼ਾਈਲ ਦਾ ਟੁਕੜਾ ਹੈ। ਉਨ੍ਹਾਂ ਕਿਹਾ ਕਿ ਇਹ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸੈਂਟਰ ਫੋਰਸਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਅਜਿਹੀ ਕੋਈ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਅਤੇ ਘੱਟ ਤੋਂ ਘੱਟ ਹੀ ਘਰੋਂ ਬਾਹਰ ਨਿਕਲਿਆ ਜਾਵੇ ਤਾਂ ਜੋ ਅਸੀਂ ਸਭ ਸੇਫ ਰਹਿ ਸਕੀਏ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ}
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e