ਜਲੰਧਰ ਤੋਂ ਵੱਡੀ ਖ਼ਬਰ, ਨਵੀਂ ਦਾਣਾ ਮੰਡੀ ਨੇੜੇ ਹੋਇਆ ਧਮਾਕਾ, ਪਿਓ-ਪੁੱਤ ਦੀ ਦਰਦਨਾਕ ਮੌਤ

Friday, Nov 10, 2023 - 04:44 PM (IST)

ਜਲੰਧਰ ਤੋਂ ਵੱਡੀ ਖ਼ਬਰ, ਨਵੀਂ ਦਾਣਾ ਮੰਡੀ ਨੇੜੇ ਹੋਇਆ ਧਮਾਕਾ, ਪਿਓ-ਪੁੱਤ ਦੀ ਦਰਦਨਾਕ ਮੌਤ

ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੀ ਨਵੀਂ ਦਾਣਾ ਮੰਡੀ ਵਿਚ ਵਿਸ਼ਕਰਮਾ ਚੌਂਕ ਨੇੜੇ ਗੈਸ ਲੀਕ ਹੋਣ ਕਾਰਨ ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ। ਇਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿੱਚ ਇਕ 14 ਸਾਲ ਦਾ ਬੱਚਾ ਵੀ ਝੁਲਸ ਗਿਆ ਹੈ। ਉਸ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਵਾਪਰਿਆ ਹੈ। ਮੌਕੇ ਉੱਤੇ ਪਹੁੰਚੀ ਪੁਲਸ ਵੱਲੋਂ ਵੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਮੌਸਮ ਨੇ ਬਦਲਿਆ ਮਿਜਾਜ਼, ਕੁਦਰਤ ਨੇ ਵਿਖਾਇਆ ਅਨੋਖਾ ਰੰਗ, ਦਿਨ ਚੜ੍ਹਦਿਆਂ ਹੀ ਫਿਰ ਤੋਂ ਛਾਇਆ ਹਨੇਰਾ

ਧਮਾਕੇ ਦੌਰਾਨ ਮਰਨ ਵਾਲੇ ਪਿਓ-ਪੁੱਤ ਦੱਸੇ ਜਾ ਰਹੇ ਹਨ। ਮੌਕੇ ਉਤੇ ਥਾਣਾ ਨੰਬਰ-2 ਦੀ ਪੁਲਸ ਫੋਰੈਂਸਿਕ ਟੀਮ ਨਾਲ ਜਾਂਚ ਲਈ ਪਹੁੰਚੀ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਏ.ਡੀ.ਐੱਫ਼.ਓ. ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਸਥਾਨ 'ਤੇ ਅੱਗ ਲੱਗ ਗਈ ਹੈ। ਜਿਸ ਦੇ ਤੁਰੰਤ ਬਾਅਦ ਉਹ ਆਪਣੀ ਟੀਮ ਦੇ ਨਾਲ ਪਹੁੰਚੇ। ਫਾਇਰ ਬ੍ਰਿਗੇਡ ਦਫ਼ਤਰ ਤੋਂ ਕਰੀਬ 2 ਗੱਡੀਆਂ ਭੇਜੀਆਂ ਗਈਆਂ। 

ਪਿਤਾ-ਪੁੱਤ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ 
ਨੇੜੇ ਦੇ ਲੋਕਾਂ ਨੇ ਦੱਸਿਆ ਕਿ ਘਰ ਦੇ ਅੰਦਰ ਜਿਮ ਦਾ ਸਾਮਾਨ ਪੈਕ ਕੀਤਾ ਜਾਂਦਾ ਸੀ। ਜਿਸ ਦੇ ਚਲਦਿਆਂ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਮਰਨ ਵਾਲਿਆ ਦੀ ਪਛਾਣ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਦੇ ਰੂਪ ਵਿਚ ਹੋਈ ਹੈ। ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿੱਥੇ ਹਾਦਸਾ ਹੋਇਆ, ਉਥੇ ਜੀ.ਐੱਸ. ਸਪੋਟਸ ਨਾਮ ਦੀ ਕੰਪਨੀ ਦਾ ਮਾਲ ਪੈਕ ਹੋ ਰਿਹਾ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News