ਪੰਜਾਬ 'ਚ 2 ਜ਼ਬਰਦਸਤ ਧਮਾਕੇ, RDX ਬਲਾਸਟ ਹੋਣ ਦਾ ਖ਼ਦਸ਼ਾ, ਮੰਗੀ ਫੌਜੀ ਸਹਾਇਤਾ
Thursday, Sep 11, 2025 - 06:19 PM (IST)

ਬਠਿੰਡਾ (ਵਿਜੇ ਵਰਮਾ) : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਦਾ ਵਿਚ ਇਕ ਵੱਡੀ ਸਨਸਨੀਖੇਜ਼ ਘਟਨਾ ਸਾਹਮਣੇ ਆਈ, ਜਿੱਥੇ ਦੋ ਵਾਰ ਜ਼ਬਰਦਸਤ ਧਮਾਕੇ ਹੋਏ। ਜਾਣਕਾਰੀ ਮੁਤਾਬਕ ਪਿੰਡ ਦੇ 19 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਜੋ ਲਾਅ ਦਾ ਵਿਦਿਆਰਥੀ ਹੈ ਨੇ ਆਨਲਾਈਨ ਕੁਝ ਸਮਾਨ ਮੰਗਵਾ ਕੇ ਉਸ ਨਾਲ ਐਕਸਪੈਰੀਮੈਂਟ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਪਹਿਲਾ ਧਮਾਕਾ ਹੋ ਗਿਆ। ਇਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋਇਆ ਅਤੇ ਉਸ ਦੀਆਂ ਬਾਂਹਾਂ ਝੁਲਸ ਗਈਆਂ। ਗੁਰਪ੍ਰੀਤ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ
ਇਸ ਤੋਂ ਕੁਝ ਸਮੇਂ ਬਾਅਦ ਜਦੋਂ ਗੁਰਪ੍ਰੀਤ ਦਾ ਪਿਤਾ ਜਗਤਾਰ ਸਿੰਘ ਉਹ ਸਮਾਨ ਇਕੱਠਾ ਕਰ ਰਿਹਾ ਸੀ, ਤਾਂ ਦੂਜਾ ਧਮਾਕਾ ਹੋਇਆ। ਇਸ ਨਾਲ ਜਗਤਾਰ ਸਿੰਘ ਦੀਆਂ ਅੱਖਾਂ ਬੁਰੀ ਤਰ੍ਹਾਂ ਝੁਲਸ ਗਈਆਂ ਅਤੇ ਉਸ ਨੂੰ ਵੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲਣ ਉਪਰੰਤ ਪੁਲਸ ਮੌਕੇ 'ਤੇ ਪਹੁੰਚੀ। ਤੁਰੰਤ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਬੰਬ ਨਿਰੋਧਕ ਦਸਤਾ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਪੁਲਸ ਨੇ ਇਸ ਮਾਮਲੇ ਵਿਚ ਫੌਜ ਦੀ ਸਹਾਇਤਾ ਵੀ ਮੰਗੀ ਹੈ। ਮੁੱਢਲੀ ਜਾਂਚ ਦੌਰਾਨ ਇਹ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਧਮਾਕੇ ਵਿਚ ਆਰ. ਡੀ. ਐੱਕਸ ਜਾਂ ਪੋਟਾਸ਼ ਵਰਗੀ ਖ਼ਤਰਨਾਕ ਵਸਤੂ ਵਰਤੀ ਹੋ ਸਕਦੀ ਹੈ। ਅਧਿਕਾਰਕ ਪੁਸ਼ਟੀ ਅਜੇ ਫੋਰੈਂਸਿਕ ਰਿਪੋਰਟ ਤੋਂ ਬਾਅਦ ਹੀ ਹੋਵੇਗੀ। ਇਸ ਘਟਨਾ ਕਾਰਨ ਪਿੰਡ ਹੀ ਨਹੀਂ ਸਗੋਂ ਸਾਰੇ ਇਲਾਕੇ ਵਿਚ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : ਔਰਤਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e