ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਇਕ ਦੀ ਮੌਤ
Thursday, Feb 06, 2025 - 01:12 PM (IST)
![ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਇਕ ਦੀ ਮੌਤ](https://static.jagbani.com/multimedia/2025_2image_13_12_012692255punjabblastnewpic.jpg)
ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੇ ਪਿੰਡ ਚੌਧਰੀ ਵਾਲਾ ਵਿਖੇ ਵੀਰਵਾਰ ਸਵੇਰੇ ਇਕ ਘਰ ਵਿਚ ਨਜਾਇਜ਼ ਤੌਰ 'ਤੇ ਚਲਾਈ ਜਾ ਰਹੀ ਪਟਾਕਾ ਫੈਕਟਰੀ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਧਮਾਕੇ ਵਿਚ ਇਕ 12 ਸਾਲਾ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਜਾਣਕਾਰੀ ਦੇਣ ਅਨੁਸਾਰ ਪਿੰਡ ਚੌਧਰੀ ਵਾਲਾ ਦੇ ਇਕ ਘਰ ਵਿਚ ਬੀਤੇ ਕਰੀਬ ਦੋ ਸਾਲ ਤੋਂ ਨਜਾਇਜ਼ ਤੌਰ 'ਤੇ ਪਟਾਕਾ ਫੈਕਟਰੀ ਚਲਾਈ ਜਾ ਰਹੀ ਸੀ। ਅੱਜ ਸਵੇਰੇ ਕਰੀਬ 10 ਵਜੇ ਜਦੋਂ ਇਸ ਘਰ ਵਿਚ ਮਜਦੂਰੀ ਕਰਨ ਵਾਲੀ ਔਰਤ ਜਸ਼ਨ ਕੌਰ (22) ਪਤਨੀ ਆਕਾਸ਼ਦੀਪ ਸਿੰਘ ਨਿਵਾਸੀ ਪਿੰਡ ਚੌਧਰੀ ਵਾਲਾ ਆਪਣੀ 3 ਸਾਲਾਂ ਬੇਟੀ ਨੂੰ ਸਕੂਲ ਛੱਡਣ ਉਪਰੰਤ ਪੁੱਜੀ ਤਾਂ ਪਟਾਕਿਆਂ ਦੀ ਪੈਕਿੰਗ ਅਤੇ ਤਿਆਰ ਕਰਨ ਦੌਰਾਨ ਅਚਾਨਕ ਧਮਾਕਾ ਹੋ ਗਿਆ ਜਿਸ ਦੌਰਾਨ ਘਰ ਨੂੰ ਅੱਗ ਲੱਗ ਗਈ ਅਤੇ ਜਸ਼ਨ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ
ਇਸ ਹਾਦਸੇ ਦੌਰਾਨ ਘਰ ਵਿਚ ਖੇਡ ਰਿਹਾ ਗੁਆਂਢੀ ਬੱਚਾ ਗੁਰਤਾਜ ਸਿੰਘ (12) ਪੁੱਤਰ ਰਾਜਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਨਜ਼ਦੀਕੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪ੍ਰੰਤੂ ਹਾਲਤ ਜ਼ਿਆਦਾ ਗੰਭੀਰ ਹੋਣ ਦੇ ਚੱਲਦਿਆਂ ਉਸ ਨੂੰ ਤਰਨਤਾਰਨ ਵਿਖੇ ਰੈਫਰ ਕਰ ਦਿੱਤਾ ਗਿਆ। ਤਰਨਤਾਰਨ ਸਿਹਤ ਵਿਭਾਗ ਵੱਲੋਂ ਬੱਚੇ ਦੀ ਸਥਿਤੀ ਨੂੰ ਵੇਖਦੇ ਹੋਏ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਲਿਆ ਗਿਆ ਅਹਿਮ ਫੈ਼ਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e