ਨਸ਼ੇ ਵਾਲੀਆਂ ਗੋਲੀਆਂ ਬਰਾਮਦ

Monday, Mar 12, 2018 - 07:46 AM (IST)

ਨਸ਼ੇ ਵਾਲੀਆਂ ਗੋਲੀਆਂ ਬਰਾਮਦ

ਚੌਕ ਮਹਿਤਾ,   (ਕੈਪਟਨ)-  ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਪਰਮਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਥਾਣਾ ਮਹਿਤਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਦੀ ਅਗਵਾਈ 'ਚ ਇਕ ਨੌਜਵਾਨ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਪਰਚਾ ਦਰਜ ਕੀਤਾ ਗਿਆ। ਏ. ਐੱਸ. ਆਈ. ਬਲਰਾਜ ਸਿੰਘ ਤੇ ਏ. ਐੱਸ. ਆਈ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਸੁਰਜੀਤ ਸਿੰਘ, ਰਣਜੀਤ ਸਿੰਘ ਤੇ ਰਮਨਦੀਪ ਸਿੰਘ ਸਮੇਤ ਮਹਿਤਾ ਚੌਕ ਨਜ਼ਦੀਕ ਨਖਾਸੂ ਦੀ ਪਟੜੀ ਰਸਤੇ ਜਾਂਦੇ ਇਕ ਸ਼ੱਕੀ ਨੌਜਵਾਨ ਰਾਜਵਿੰਦਰ ਸਿੰਘ ਰਾਜੂ ਪੁੱਤਰ ਬਲਦੇਵ ਸਿੰਘ ਪਿੰਡ ਚੂੰਘ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 110 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ 'ਤੇ ਉਸ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ।


Related News