ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼, 3 ਕਾਬੂ
Monday, Oct 09, 2017 - 06:40 AM (IST)

ਅੰਮ੍ਰਿਤਸਰ, (ਜ. ਬ.)- ਰਾਮ ਬਾਗ ਥਾਣੇ ਦੀ ਪੁਲਸ ਵੱਲੋਂ ਨਾਕਾਬੰਦੀ ਕਰਦਿਆਂ ਮੋਟਰਸਾਈਕਲ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪੁੱਤਰ ਇੰਦਰਜੀਤ ਸਿੰਘ ਵਾਸੀ ਧਨੋਏ ਕਲਾਂ, ਮਨਪ੍ਰੀਤ ਸਿੰਘ ਸੋਨੂੰ ਪੁੱਤਰ ਚਰਨ ਸਿੰਘ ਵਾਸੀ ਬੱਚੀਵਿੰਡ ਅਤੇ ਮੰਗਤ ਸਿੰਘ ਮੰਗਾ ਪੁੱਤਰ ਤਰਸੇਮ ਸਿੰਘ ਵਾਸੀ ਮੋਦੇ ਦੇ ਕਬਜ਼ੇ 'ਚੋਂ ਚੋਰੀ ਕੀਤੇ 9 ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ।