ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ ਮਿਲੇ ਕੁੜੀਆਂ ਮੁੰਡੇ
Saturday, Jun 29, 2024 - 05:25 PM (IST)

ਅੰਮ੍ਰਿਤਸਰ (ਸੰਜੀਵ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹੋਟਲ ਪੰਨੂੰ ਇੰਟਰਨੈਸ਼ਨਲ ਕੋਰਟ ਰੋਡ ਵਿਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਮੌਕੇ ਤੋਂ ਔਰਤਾਂ ਸਮੇਤ 8 ਨੌਜਵਾਨਾਂ ਨੂੰ ਇਤਰਾਜ਼ਯੋਗ ਹਾਲਤ ਵਿਚ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿਚ ਗੌਰਵ ਕੁਮਾਰ, ਵਿਦਯੁਤ ਚੋਪੜਾ, ਗੁਰਦੇਵ ਚੋਪੜਾ, ਨੇਹਾ, ਕਮਲਜੀਤ ਕੌਰ ਤੋਂ ਇਲਾਵਾ ਥਾਈਲੈਂਡ ’ਚ ਰਹਿਣ ਵਾਲੀ ਆਈਸ, ਪਾਲ ਅਤੇ ਪੰਮੀ ਸ਼ਾਮਲ ਹਨ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ ਇਮੋਰਲ ਟ੍ਰੈਫਿਕ ਪ੍ਰੀਵੈਨਸ਼ਨ ਐਂਡ ਫਾਰੇਨ ਐਕਟ ਤਹਿਤ ਮਾਮਲਾ ਦਰਜ ਕਰਕੇ ਸਾਰਿਆਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਦਾ ਕਹਿਣਾ ਹੈ ਕਿ ਕੋਰਟ ਰੋਡ ਸਥਿਤ ਪੰਨੂੰ ਇੰਟਰਨੈਸ਼ਨਲ ਹੋਟਲ ਵਿਚ ਨਾਜਾਇਜ਼ ਧੰਦਾ ਹੋਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਛਾਪੇਮਾਰੀ ਕਰ ਕੇ ਪਰਦਾਫਾਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਮਾਮੇ ਦੀ ਲੜਾਈ ਦਾ ਪਤਾ ਲੱਗਣ 'ਤੇ ਭਾਣਜੇ ਨੇ ਖੇਡੀ ਖੂਨੀ ਖੇਡ, 2 ਘੰਟਿਆਂ 'ਚ ਹਮਲਾ ਕਰਨ ਵਾਲੇ ਦਾ ਕੀਤਾ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8