ਲੋਕਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਫਗਵਾੜਾ ਪੁਲਸ ਨੇ ਕੀਤਾ ਪਰਦਾਫਾਸ਼

Saturday, Jun 18, 2022 - 11:32 PM (IST)

ਲੋਕਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਫਗਵਾੜਾ ਪੁਲਸ ਨੇ ਕੀਤਾ ਪਰਦਾਫਾਸ਼

ਫਗਵਾੜਾ (ਜਲੋਟਾ) : ਜ਼ਿਲ੍ਹਾ ਕਪੂਰਥਲਾ ਦੇ ਐੱਸ.ਐੱਸ.ਪੀ. ਰਾਜ ਬਚਨ ਸਿੰਘ ਸੰਧੂ ਦੀ ਅਗਵਾਈ 'ਚ ਫਗਵਾੜਾ ਪੁਲਸ ਵੱਲੋਂ ਐੱਸ.ਪੀ. ਹਰਿੰਦਰਪਾਲ ਸਿੰਘ ਤੇ ਸਰਵਣ ਸਿੰਘ ਬੱਲ ਡੀ.ਐੱਸ.ਪੀ. ਫਗਵਾੜਾ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਸਬ-ਇੰਸਪੈਕਟਰ ਅਮਨਦੀਪ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਫਗਵਾੜਾ ਤੇ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫ਼ਸਰ ਥਾਣਾ ਸਤਨਾਮਪੁਰਾ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਰਮਨਦੀਪ ਸ਼ਰਮਾ ਪਤਨੀ ਵਿਪਨ ਸ਼ਰਮਾ ਵਾਸੀ ਰਾਜਾ ਗਾਰਡਨ ਐਕਸਟੈਂਸ਼ਨ ਹਾਊਸ ਨੰਬਰ 29 ਜਲੰਧਰ ਹਾਲ ਵਾਸੀ ਹਾਊਸ ਨੰਬਰ 47-ਏ ਮਾਨਵ ਨਗਰ ਹਦੀਆਬਾਦ ਥਾਣਾ ਸਤਨਾਮਪੁਰਾ ਫਗਵਾੜਾ, ਅਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਪਿੰਡ ਸੁਲਤਾਨਵਿੰਡ ਥਾਣਾ ਬੀ ਡਵੀਜ਼ਨ ਜ਼ਿਲ੍ਹਾ ਅੰਮ੍ਰਿਤਸਰ, ਚੰਦਰ ਭਾਨ ਪੁੱਤਰ ਜੀਵਨ ਲਾਲ ਵਾਸੀ ਹਦੀਆਬਾਦ ਥਾਣਾ ਸਤਨਾਮਪੁਰਾ ਤੇ ਰਾਜੀਵ ਸ਼ਰਮਾ ਪੁੱਤਰ ਜੈ ਕਾਂਤ ਸ਼ਰਮਾ ਵਾਸੀ ਆਦਰਸ਼ ਨਗਰ ਥਾਣਾ ਸਤਨਾਮਪੁਰਾ ਨੂੰ ਪੁਲਸ ਨੇ ਹਜ਼ਾਰਾਂ ਦੇ ਕੈਸ਼, ਸੋਨੇ ਦੀ ਇਕ ਮੁੰਦਰੀ ਤੇ ਚਾਂਦੀ ਦੀਆਂ 2 ਮੁੰਦਰੀਆਂ ਸਮੇਤ ਗ੍ਰਿਫ਼ਤਾਰ ਕੀਤਾ।

ਖ਼ਬਰ ਇਹ ਵੀ : ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ ਸਾਬਕਾ ਵਿਧਾਇਕ ਰਿਮਾਂਡ ’ਤੇ, ਉਥੇ 'ਅਗਨੀਪਥ' ਨੇ ਖੜ੍ਹਾ ਕੀਤਾ ਬਵਾਲ, ਪੜ੍ਹੋ TOP 10

ਜਗ ਬਾਣੀ ਨਾਲ ਗੱਲਬਾਤ ਕਰਦਿਆਂ ਐੱਸ.ਪੀ. ਫਗਵਾੜਾ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਆਰੋਪੀ ਗੈਂਗ ਬਣਾ ਕੇ ਭੋਲੇ-ਭਾਲੇ ਲੋਕਾਂ ਖ਼ਾਸ ਕਰਕੇ ਪੰਜਾਬ 'ਚ ਆਏ ਹੋਏ ਬਾਹਰਲੇ ਸੂਬਿਆਂ ਤੋਂ ਪੰਡਿਤਾਂ  ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਕੇ ਫਿਰੌਤੀ ਮੰਗਣ ਅਤੇ ਵਸੂਲਣ ਦਾ ਗੰਦਾ ਧੰਦਾ ਕਰਦੇ ਸਨ। ਇਸ ਦੌਰਾਨ ਇਨ੍ਹਾਂ ਦੀ ਠੱਗੀ ਅਤੇ ਬਲੈਕਮੇਲਿੰਗ ਦਾ ਸ਼ਿਕਾਰ ਹੋਏ ਲੋਕਾਂ ਦੀ ਇਹ ਗੈਂਗ ਬੇਰਹਿਮੀ ਨਾਲ ਕੁੱਟਮਾਰ ਵੀ ਕਰਦਾ ਹੈ। ਆਰੋਪੀ ਲੋਕਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਕੇ ਟਾਰਚਰ ਤੇ ਬਲੈਕਮੇਲ ਕਰਕੇ ਉਨ੍ਹਾਂ ਤੋਂ ਜ਼ਬਰਦਸਤੀ ਪੈਸੇ ਵਸੂਲਦੇ ਸਨ। ਐੱਸ.ਪੀ. ਨੇ ਦੱਸਿਆ ਕਿ ਪੁਲਸ ਨੇ ਆਰੋਪੀ ਰਮਨਦੀਪ ਸ਼ਰਮਾ ਪਤਨੀ ਵਿਪਨ ਸ਼ਰਮਾ ਪਾਸੋਂ 52 ਹਜ਼ਾਰ, ਅਮਨਦੀਪ ਕੌਰ ਪਾਸੋਂ 48 ਹਜ਼ਾਰ, ਚੰਦਰਭਾਨ ਪਾਸੋਂ 55 ਹਜ਼ਾਰ ਰੁਪਏ ਕੈਸ਼, ਇਕ ਚਾਂਦੀ ਦੀ ਮੁੰਦਰੀ ਅਤੇ ਰਜੀਵ ਸ਼ਰਮਾ ਪਾਸੋਂ 65 ਹਜ਼ਾਰ ਰੁਪਏ ਅਤੇ ਇਕ ਸੋਨੇ ਦੀ ਮੁੰਦਰੀ ਸਮੇਤ ਇਕ ਚਾਂਦੀ ਦੀ ਮੁੰਦਰੀ ਬਰਾਮਦ ਕਰਕੇ ਇਨ੍ਹਾਂ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ ਦੇ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੀ PM ਮੋਦੀ ਨੇ ਕੀਤੀ ਨਿੰਦਾ, ਜਾਣੋ ਕੀ ਕਿਹਾ?

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Mukesh

Content Editor

Related News