ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਲੋਕਾਂ ਨੇ ਔਰਤਾਂ ਦਾ ਚਾੜ੍ਹਿਆ ਕੁਟਾਪਾ

04/10/2023 3:03:58 PM

ਜਲੰਧਰ (ਸੁਨੀਲ)- ਥਾਣਾ ਮਕਸੂਦਾਂ ਅਧੀਨ ਪੈਂਦੇ ਨੰਗਲ ਸਲੇਮਪੁਰ ਰੋਡ ’ਤੇ ਸਥਿਤ ਸ਼ੇਰਪੁਰ ਕਾਲੋਨੀ ਦੇ ਰਿਹਾਇਸ਼ੀ ਇਲਾਕੇ ’ਚ ਕਾਫ਼ੀ ਸਮੇਂ ਤੋਂ ਚੱਲ ਰਹੇ ਦੇਹ ਵਪਾਰ ਦੇ ਅੱਡੇ ਦੀ ਸੰਚਾਲਕ ਅਤੇ 2 ਹੋਰ ਔਰਤਾਂ ਅਤੇ ਇਕ ਪੁਰਸ਼ ਦੀ ਇਲਾਕਾ ਨਿਵਾਸੀਆਂ ਨੇ ਕਾਬੂ ਕਰਕੇ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਹਵਾਲੇ ਕਰ ਦਿੱਤਾ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸ ਕੋਠੀ ਦੇ ਸੰਚਾਲਕ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤਾਂ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਗੰਦੇ ਧੰਦੇ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਗੇ ਪਰ ਅਜਿਹਾ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਫਿਰ ਇਕੱਠੇ ਹੋਣਾ ਪਿਆ।

ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਦੇ ਸਾਬਕਾ ਐੱਸ. ਐੱਸ. ਪੀ. ਸਵਪਨਾ ਸ਼ਰਮਾ ਦੀਆਂ ਹਦਾਇਤਾਂ ’ਤੇ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀ. ਸੀ. ਟੀ. ਵੀ. ਕੈਮਰੇ ਵੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਲਗਾਏ ਗਏ ਸਨ ਪਰ ਕਾਫ਼ੀ ਸਮੇਂ ਤੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਨਹੀਂ ਕੀਤੀ ਗਈ। ਮੁਹੱਲਾ ਵਾਸੀਆਂ ਨੇ ਕਿਹਾ ਕਿ ਉਹ ਆਪਣੇ ਇਲਾਕੇ ’ਚ ਅਜਿਹਾ ਗੰਦਾ ਧੰਦਾ ਨਹੀਂ ਚੱਲਣ ਦੇਣਗੇ। ਅਜਿਹੇ ਗੰਦੇ ਧੰਦਿਆਂ ਕਾਰਨ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਤਰੇ ’ਚ ਪੈਂਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦਾ ਭਖੇਗਾ ਅਖਾੜਾ, ਅੱਜ ਕਰਤਾਰਪੁਰ 'ਚ ਰੈਲੀ ਕਰਨਗੇ CM ਮਾਨ

ਇਲਾਕਾ ਵਾਸੀਆਂ ਨੇ ਇਸ ਸਭ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਤਾਂ ਸਬ-ਇੰਸ. ਕੁਲਬੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ । ਉਹ ਅੱਡੇ ਦੀ ਸੰਚਾਲਿਕਾ, 2 ਹੋਰ ਔਰਤਾਂ ਅਤੇ ਇਕ ਪੁਰਸ਼ ਨੂੰ ਕਾਬੂ ਕਰਕੇ ਥਾਣਾ ਮਕਸੂਦਾਂ ਲੈ ਗਏ। ਇਸ ਸਬੰਧੀ ਜਦੋਂ ਥਾਣਾ ਮਕਸੂਦਾਂ ਦੇ ਸਬ-ਇੰਸ. ਕੁਲਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਧੰਦੇ ਦੀ ਸੰਚਾਲਕ, ਦੋ ਹੋਰ ਔਰਤਾਂ ਅਤੇ ਇਕ ਵਿਅਕਤੀ ਨੂੰ ਥਾਣੇ ਲਿਆਂਦਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਸਖ਼ਤੀ, ਡੀ. ਸੀ. ਨੇ ਜਾਰੀ ਕੀਤੇ ਹੁਕਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri