ਮੋਬਾਈਲ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 3 ਦੋਸ਼ੀ ਕੀਤੇ ਗ੍ਰਿਫ਼ਤਾਰ

Monday, Dec 26, 2022 - 02:00 AM (IST)

ਮੋਬਾਈਲ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 3 ਦੋਸ਼ੀ ਕੀਤੇ ਗ੍ਰਿਫ਼ਤਾਰ

ਜਲੰਧਰ (ਜ.ਬ.) : ਕਮਿਸ਼ਨਰੇਟ ਦੇ ਇਲਾਕੇ ’ਚ ਦੇਰ ਰਾਤ ਮੋਬਾਈਲ ਫੋਨ ਲੁੱਟਣ ਵਾਲੇ ਗਿਰੋਹ ਮੈਂਬਰਾਂ ਨੂੰ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਗਿਰੋਹ ਦਾ 1 ਮੈਂਬਰ ਫਰਾਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਐੱਸ. ਐੱਚ. ਓ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਵਿਕਰਮ ਪਾਟਿਲ ਪੁੱਤਰ ਪਾਂਡੂ ਰਾਮ ਵਾਸੀ ਮਹਿੰਦਰੂ ਮੁਹੱਲਾ ਜਲੰਧਰ ਆਪਣੀ ਕਾਰ ਜਲੰਧਰ ਫਾਇਰ ਬ੍ਰਿਗੇਡ ਦੇ ਸਾਹਮਣੇ ਪਾਰਕਿੰਗ ’ਚ ਖੜ੍ਹੀ ਕਰ ਕੇ ਐਕਟਿਵਾ ’ਤੇ ਘਰ ਜਾ ਰਿਹਾ ਸੀ, ਜਦੋਂ ਉਹ ਫੁੱਲਾਂ ਵਾਲੇ ਚੌਕ ਨੇੜੇ ਪਹੁੰਚਿਆ ਤਾਂ ਬਿਨਾਂ ਨੰਬਰੀ ਐਕਟਿਵਾ ’ਤੇ ਸਵਾਰ 4 ਨੌਜਵਾਨਾਂ ਨੇ ਉਸ ਦੇ ਅੱਗੇ ਐਕਟਿਵਾ ਖੜ੍ਹੀ ਕਰ ਦਿੱਤੀ ਤੇ ਉਸ ਤੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਛੁੱਟੀ ਕੱਟਣ ਆਏ ਫੌਜੀ ਨਾਲ ਵਾਪਰਿਆ ਹਾਦਸਾ, ਘਰ 'ਚ ਵਿਛ ਗਏ ਸੱਥਰ

ਉਨ੍ਹਾਂ ਦੱਸਿਆ ਕਿ ਮੋਬਾਈਲ ਲੁੱਟਣ ਦੀ ਸੂਚਨਾ ਮਿਲਦਿਆਂ ਹੀ ਏ. ਐੱਸ. ਆਈ. ਸੁੱਚਾ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਪੀੜਤ ਦੇ ਬਿਆਨਾਂ ’ਤੇ ਚਾਰ ਐਕਟਿਵਾ ਸਵਾਰਾਂ ਖਿਲਾਫ ਲੁੱਟ ਦਾ ਮਾਮਲਾ ਦਰਜ ਕਰ ਲਿਆ। ਐੱਸ. ਐੱਚ. ਓ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀਆਂ ਨੇ ਇਲਾਕੇ ’ਚ ਸੀ.ਸੀ.ਟੀ.ਵੀ. ਕੈਮਰੇ ਲਾਏ ਹੋਏ ਹਨ। ਕੈਮਰਿਆਂ ਦੀ ਫੁਟੇਜ ਦੀ ਤਲਾਸ਼ੀ ਲਈ ਗਈ ਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਪੁਲਸ ਦੋਸ਼ੀਆਂ ਦੇ ਟਿਕਾਣਿਆਂ ’ਤੇ ਪਹੁੰਚੀ ਤੇ 4 ’ਚੋਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਧੀਰਜ ਸਿੰਘ ਉਰਫ ਸੰਨੀ ਪੁੱਤਰ ਭਾਗ ਸਿੰਘ ਵਾਸੀ ਪੱਕਾ ਬਾਗ, ਮਾਨਵ ਉਰਫ ਲੋਹਾ ਪੁੱਤਰ ਦੀਪਕ ਕੁਮਾਰ ਵਾਸੀ ਅਲੀ ਮੁਹੱਲਾ ਤੇ ਰਾਹੁਲ ਕੁਮਾਰ ਉਰਫ ਕਾਲੀ ਪੁੱਤਰ ਪ੍ਰਦੀਪ ਕੁਮਾਰ ਵਾਸੀ ਅਲੀ ਮੁਹੱਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪਿੰਡ ਸ਼ਾਹਪੁਰ ਕਲਾਂ ਦੀ ਪੰਚਾਇਤ ਨੇ ਲਿਆ ਅਹਿਮ ਫ਼ੈਸਲਾ, ਸਾਰੇ ਪਾਸੇ ਹੋ ਰਹੀ ਵਾਹ-ਵਾਹ, ਪੜ੍ਹੋ ਪੂਰਾ ਮਾਮਲਾ 

ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ’ਚੋਂ ਇਕ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਚਾਰੇ ਮੁਲਜ਼ਮ ਰਾਤ ਦੇ ਸਮੇਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਤੇ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਹੋਰ ਵੀ ਕਈ ਵਾਰਦਾਤਾਂ ਨੂੰ ਸੁਲਝਾਇਆ ਜਾ ਸਕਦਾ ਹੈ।


author

Mandeep Singh

Content Editor

Related News