ਲੜਕੀਆਂ ਨਾਲ ਵਾਪਰ ਰਹੀਆਂ ਜਬਰ-ਜ਼ਨਾਹ ਦੀਆਂ ਘਟਨਾਵਾਂ ''ਤੇ ਚਿੰਤਾ ਪ੍ਰਗਟਾਈ

Friday, May 04, 2018 - 03:38 AM (IST)

ਮਾਹਿਲਪੁਰ,   (ਮੁੱਗੋਵਾਲ)-  ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂ ਹੋਣ ਲਈ ਕਾਂਗਰਸੀ ਵਰਕਰਾਂ ਦਾ ਇਕ ਵਿਸ਼ੇਸ਼ ਇਕੱਠ ਮੈਡਮ ਸਰਿਤਾ ਸ਼ਰਮਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਦੇਖ–ਰੇਖ ਹੇਠ ਹੋਇਆ। ਇਸ ਮੌਕੇ ਦੇਸ਼ ਦੇ ਵੱਖ -ਵੱਖ ਹਿੱਸਿਆਂ 'ਚ ਲੜਕੀਆਂ ਨਾਲ ਵਾਪਰ ਰਹੀਆਂ ਜਬਰ-ਜ਼ਨਾਹ ਦੀਆਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। 
ਇਸ ਸਮੇਂ ਮੈਡਮ ਸਰਿਤਾ ਸ਼ਰਮਾ ਨੇ ਕਿਹਾ ਕਿ ਜਦੋਂ ਦੀ ਕੇਂਦਰ ਵਿਚ ਭਾਜਪਾ ਸਰਕਾਰ ਬਣੀ ਹੈ, ਉਦੋਂ ਤੋਂ ਹੀ ਲੜਕੀਆਂ ਨਾਲ ਵਾਪਰ ਰਹੀਆਂ ਜਬਰ-ਜ਼ਨਾਹ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦਾ ਵਿਕਾਸ ਤਾਂ ਕੀ ਕਰਨਾ ਸੀ, ਉਲਟਾ ਦੇਸ਼ ਦੀਆਂ ਇਤਿਹਾਸਕ ਇਮਾਰਤਾਂ ਨੂੰ ਸੋਚੀ ਸਮਝੀ ਤੇ ਡੂੰਘੀ ਸਾਜ਼ਿਸ ਅਧੀਨ ਦੇਸ਼ ਦੇ ਸਰਮਾਏਦਾਰਾਂ ਕੋਲ ਗਹਿਣੇ  ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲਾਲ ਕਿਲੇ ਦੇ ਮਾਧਿਆਮ ਰਾਹੀਂ ਕਰੋੜਾਂ ਰੁਪਏ ਦੀ ਸਾਲਾਨਾ ਆਮਦਨ ਹੁੰਦੀ ਹੈ, ਜਦਕਿ ਮੋਦੀ ਸਰਕਾਰ ਨੇ ਇਸ ਨੂੰ 5 ਕਰੋੜ ਰੁਪਏ ਸਾਲਾਨਾ ਲਈ ਗਹਿਣੇ ਰੱਖ ਦਿੱਤਾ ਹੈ। 
ਉਨ੍ਹਾਂ ਕਿਹਾ ਕਿ ਵਿਜੈ ਮਾਲਿਆ, ਨੀਰਵ ਮੋਦੀ ਵਰਗੇ ਦੇਸ਼ ਧ੍ਰੋਹੀ ਲੋਕ ਦੇਸ਼ ਦਾ ਪੈਸਾ ਲੈ ਕੇ ਵਿਦੇਸ਼ ਭੱਜ ਗਏ ਹਨ, ਜਿਸ ਦਾ ਖਮਿਆਜ਼ਾ ਸਮੁੱਚੇ ਦੇਸ਼ ਵਾਸੀਆਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਲਿਜਾਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕੀਤੀ ਹੈ।


Related News