ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Thursday, Apr 25, 2024 - 05:09 PM (IST)

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਸਿਆਸੀ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।

ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


author

Gurminder Singh

Content Editor

Related News