ਨਗਰ ਕੀਰਤਨ ਹਾਦਸਾ : ਦੁੱਖ ਪ੍ਰਗਟਾਉਂਦਿਆਂ ਜਥੇਦਾਰ ਅਕਾਲ ਤਖਤ ਸਾਹਿਬ ਨੇ ਦਿੱਤੀ ਇਹ ਸਲਾਹ

Saturday, Feb 08, 2020 - 08:23 PM (IST)

ਨਗਰ ਕੀਰਤਨ ਹਾਦਸਾ : ਦੁੱਖ ਪ੍ਰਗਟਾਉਂਦਿਆਂ ਜਥੇਦਾਰ ਅਕਾਲ ਤਖਤ ਸਾਹਿਬ ਨੇ ਦਿੱਤੀ ਇਹ ਸਲਾਹ

ਤਲਵੰਡੀ ਸਾਬੋ, (ਮੁਨੀਸ਼)— ਤਰਨਤਾਰਨ ਲਾਗਲੇ ਪਿੰਡ ਪੋਹਵਿੰਡ ਵਿਖੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਣ ਵਾਪਰੇ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨਾਂ ਦੌਰਾਨ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ ਤਾਂ ਕਿ ਅਜਿਹੇ ਹਾਦਸਿਆਂ ਤੋਂ ਬਚਾਅ ਹੋ ਸਕੇ ਤੇ ਵਾਤਾਵਰਨ ਪ੍ਰਦੂਸ਼ਨ ਤੋਂ ਵੀ ਬਚਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪੋਹਵਿੰਡ ਨੇੜੇ ਪਲਾਸੌਰ ਵਿਚ ਸ਼ਨੀਵਾਰ ਨੂੰ ਨਗਰ ਕੀਰਤਨ ਦੌਰਾਨ ਇਕ ਟਰਾਲੀ 'ਚ ਜ਼ਬਰਦਸਤ ਧਮਾਕਾ ਹੋਇਆ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਨਾਲ ਜਿੱਥੇ ਟਰੈਕਟਰ-ਟਰਾਲੀ ਦੇ ਪਰਖੱਚੇ ਉੱਡ ਗਏ, ਉਥੇ ਹੀ ਘਟਨਾ ਸਥਾਨ 'ਤੇ ਮੌਜੂਦ ਲੋਕਾਂ ਦੇ ਵੀ ਚਿੱਥੜੇ ਉੱਡ ਗਏ। ਜਾਣਕਾਰੀ ਮੁਤਾਬਕ ਇਸ ਧਮਾਕੇ 'ਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਹੈ। ਜਦਕਿ ਆਈ. ਜੀ. ਨੇ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। 
ਆਈ. ਜੀ. ਬਾਰਡਰ ਰੇਂਜ ਮੁਤਾਬਕ ਇਹ ਧਮਾਕੇ 'ਚ 12-13 ਲੋਕ ਗੰਭੀਰ ਜ਼ਖਮੀ ਹਨ। ਇਹ ਮੰਜ਼ਰ ਇੰਨਾ ਭਿਆਨਕ ਸੀ ਕਿ ਧਮਾਕੇ ਤੋਂ ਬਾਅਦ ਕਈ ਲੋਕਾਂ ਦੇ ਅੰਗ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ।
 


author

KamalJeet Singh

Content Editor

Related News