ਪੰਜਾਬ ਸਰਕਾਰ ਵਲੋਂ ਡੀ. ਜੀ. ਪੀ. ਅਰੋੜਾ ਦਾ ਕਾਰਜਕਾਲ ਵਧਾਉਣ ਦੀ ਮੰਗ

09/07/2018 11:16:41 AM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਚਿੱਠੀ ਲਿਖ ਕੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਸੁਰੇਸ਼ ਅਰੋੜਾ ਦੇ ਕਾਰਜਕਾਲ ਦੀ ਮਿਆਦ ਇਕ ਸਾਲ ਤੱਕ ਵਧਾਉਣ ਦੀ ਮੰਗ ਕੀਤੀ ਗਈ ਹੈ, ਜਿਹੜੇ ਕਿ ਇਸ 30 ਸਤੰਬਰ ਨੂੰ ਰਿਟਾਇਰ ਹੋ ਰਹੇ ਹਨ। ਅਸਲ 'ਚ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਫੈਸਲਾ ਦਿੱਤਾ ਸੀ ਕਿ ਸਾਰੇ ਸੂਬਿਆਂ 'ਚ ਡੀ. ਜੀ. ਪੀ. ਦੇ ਰਿਟਾਇਰ ਹੋਣ ਤੋਂ 6 ਮਹੀਨੇ ਪਹਿਲਾਂ ਸੂਬਾ ਸਰਕਾਰ ਡੀ. ਜੀ. ਪੀ. ਰੈਂਕ ਦੇ 3 ਅਧਿਕਾਰੀਆਂ ਦਾ ਪੈਨਲ ਬਣਾ ਕੇ ਯੂ. ਪੀ. ਐੱਸ. ਈ. ਨੂੰ ਭੇਜੇ, ਜਿਸ ਨਾਲ ਸਮਾਂ ਰਹਿੰਦੇ ਅਗਲੇ ਡੀ. ਜੀ. ਪੀ. ਦੀ ਚੋਣ ਕੀਤੀ ਜਾ ਸਕੇ ਪਰ ਪੰਜਾਬ ਸਰਕਾਰ ਸੁਰੇਸ਼ ਅਰੋੜਾ ਦਾ ਕਾਰਜਕਾਲ ਵਧਾਉਣ ਦਾ ਮਨ ਬਣਾ ਚੁੱਕੀ ਹੈ, ਇਸ ਲਈ ਸਰਕਾਰ ਨੇ ਅਜੇ ਤੱਕ ਯੂ. ਪੀ. ਐੱਸ. ਈ. ਨੂੰ ਡੀ. ਜੀ. ਪੀ. ਰੈਂਕ ਦੇ 3 ਅਧਿਕਾਰੀਆਂ ਦਾ ਪੈਨਲ ਬਣਾ ਕੇ ਨਹੀਂ ਭੇਜਿਆ ਹੈ। 

ਸੂਬਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਅਰੋੜਾ ਦਾ ਕਾਰਜਕਾਲ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ 'ਚ ਵੀ ਇਹ ਮੁੱਦਾ ਚੁੱਕਿਆ ਸੀ। ਜਦੋਂ ਇਸ ਬਾਰੇ ਡੀ. ਜੀ. ਪੀ. ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਸੂਬਾ ਸਰਕਾਰ ਵਲੋਂ ਕੇਂਦਰ ਨੂੰ ਲਿਖੀ ਚਿੱਠੀ ਬਾਰੇ ਉਨ੍ਹਾਂ ਨੂੰ ਕੋਈ ਆਈਡੀਆ ਨਹੀਂ ਹੈ। 


Related News