ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਇਕ ਹਫ਼ਤੇ ਤਕ ਵਧਾਇਆ ਜਾਵੇ : ਪਰਮਿੰਦਰ ਢੀਂਡਸਾ
Wednesday, Sep 01, 2021 - 12:07 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 3 ਸਤੰਬਰ ਨੂੰ ਵਿਧਾਨਸਭਾ ਦੇ ਇਕ ਰੋਜ਼ਾ ਵਿਸ਼ੇਸ਼ ਇਜਲਾਸ ਦਾ ਸਮਾਂ ਇਕ ਹਫ਼ਤਾ ਵਧਾਏ ਜਾਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਪੰਜਾਬ ਸਰਕਾਰ ਵਲੋਂ ਇਸ ਇਜਲਾਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਨ ਦੀ ਸ਼ਲਾਘਾ ਕੀਤੀ ਹੈ ਪਰ ਇਸਦੇ ਨਾਲ ਹੀ ਉਨ੍ਹਾਂ ਨੇ ਇਕ ਦਿਨ ਦੇ ਵਿਧਾਨ ਸਭਾ ਇਜਲਾਸ ਨੂੰ ਮਹਿਜ ਖਾਨਾਪੂਰਤੀ ਕਰਾਰ ਦਿੰਦਿਆਂ ਇਸਦਾ ਵਿਰੋਧ ਕੀਤਾ ਹੈ ਅਤੇ ਕੈਪਟਨ ਸਰਕਾਰ ਨੂੰ ਇਜਲਾਸ ਦਾ ਸਮਾਂ ਨੂੰ ਇੱਕ ਹਫਤੇ ਤਕ ਵਧਾਉਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਇਹ ਆਖਰੀ ਇਜਲਾਸ ਹੈ ਅਤੇ ਸਰਕਾਰ ਦੇ ਕਾਰਜਕਾਲ ਦੀ ਕਾਰਗੁਜਾਰੀ ’ਤੇ ਇਸ ਸੈਸ਼ਨ ਵਿਚ ਵਿਸਥਾਰਪੂਰਵਕ ਚਰਚਾ ਹੋਣੀ ਲਾਜ਼ਮੀ ਹੈ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਸਿੱਧੂ, ਚੀਮਾ ਨੇ ਕੀਤੀ ਇਹ ਮੰਗ
ਇਸ ਕਰਕੇ ਇਸ ਇਜਲਾਸ ਦੀ ਅਹਿਮੀਅਤ ਨੂੰ ਵੇਖਦਿਆਂ ਇਸਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ ਪਰ ਅਫ਼ਸੋਸ ਕੇਵਲ ਖਾਨਾਪੂਰਤੀ ਲਈ ਇਕ ਦਿਨ ਦਾ ਇਜਲਾਸ ਸੱਦ ਕੇ ਕੈਪਟਨ ਸਰਕਾਰ ਮੁੱਦਿਆਂ ਤੋਂ ਭੱਜ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਹੁਲ ਵਲੋਂ ਜਲਿਆਂਵਾਲਾ ਬਾਗ ਬਾਰੇ ਸਵਾਲ ਕਰਨਾ ਤਰਕ ਸੰਗਤ ਨਹੀਂ : ਚੁਘ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ