ਪੰਜਾਬ ਦੇ ਸਾਰੇ ਸਕੂਲਾਂ ''ਚ ਵਧੀਆਂ ਛੁੱਟੀਆਂ, ਹੁਣ ਨਵੇਂ ਸਾਲ ''ਚ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ
Wednesday, Dec 31, 2025 - 02:21 PM (IST)
ਚੰਡੀਗੜ੍ਹ : ਪੰਜਾਬ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਹੁਣ 7 ਜਨਵਰੀ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਇਹ ਵੀ ਦੱਸਣਯੋਗ ਹੈ ਕਿ ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਠੰਡ ਕਾਰਨ ਪੰਜਾਬ ਸਰਕਾਰ ਨੂੰ ਸਕੂਲਾਂ 'ਚ ਛੁੱਟੀਆਂ ਵਧਾਉਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਕੂਲਾਂ 'ਚ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਹੈ।
