ਪੰਜਾਬ ਸਰਕਾਰ ਨੇ ਅਸਲਾ ਲਾਇਸੈਂਸਧਾਰਕਾਂ ਲਈ ਪੋਰਟਲ ’ਤੇ ਅਪਲਾਈ ਕਰਨ ਦੀ ਤਰੀਕ ਵਧਾਈ
Tuesday, Jan 14, 2025 - 05:03 PM (IST)
ਤਰਨਤਾਰਨ (ਰਮਨ)- ਪੰਜਾਬ ਰਾਜ ’ਚ ਅਸਲਾ ਲਾਇਸੈਂਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨੈਂਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੈਂਸ ਸਬੰਧੀ ਈ-ਸੇਵਾ ਪੋਰਟਲ ’ਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ 31 ਜਨਵਰੀ ਤੋਂ ਬਾਅਦ ਅਸਲਾ ਲਾਇਸੈਂਸ ਸਬੰਧੀ ਈ-ਸੇਵਾ ’ਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਜ਼ਿਲ੍ਹਾ ਤਰਨਤਾਰਨ ਦੇ ਵਾਸੀ ਜੋ ਅਸਲਾ ਧਾਰਕ ਹਨ, ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸਧਾਰਕਾਂ ਵੱਲੋਂ ਸੇਵਾ ਕੇਂਦਰ ’ਚ ਚਲਦੇ ਈ-ਸੇਵਾ ਪੋਰਟਲ ’ਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਗਈ ਹੈ, ਉਹ ਤੁਰੰਤ ਆਪਣੇ ਅਸਲਾ ਲਾਇਸੈਂਸ ਰੀਨਿਊ ਕਰਨ ਅਤੇ ਹੋਰ ਕੋਈ ਸਰਵਿਸ ਲਈ ਮਿਤੀ 31 ਜਨਵਰੀ ਤੋਂ ਪਹਿਲਾਂ-ਪਹਿਲਾਂ ਹਰ ਹਾਲਤ ’ਚ ਅਪਲਾਈ ਕਰਨ ਲਈ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ।
ਇਹ ਵੀ ਪੜ੍ਹੋ-ਪੰਜਾਬ 'ਚ ਲੁੱਟ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ ਮਾਂ ਨੂੰ ਬੰਧਕ ਬਣਾ ਲੁੱਟੇ ਲੁੱਖਾਂ ਰੁਪਏ
ਉਨ੍ਹਾਂ ਦੱਸਿਆ ਕਿ ਪਹਿਲਾਂ ਅਪਲਾਈ ਕਰਨ ਦੀ ਮਿਤੀ 31 ਦਸੰਬਰ ਦੀ ਸੀ, ਜੋ ਹੁਣ ਪੰਜਾਬ ਸਰਕਾਰ ਵੱਲੋਂ 31 ਜਨਵਰੀ, 2025 ਨਿਰਧਾਰਿਤ ਕੀਤੀ ਗਈ ਹੈ। ਇਸ ਲਈ ਜਿਨ੍ਹਾਂ ਲਾਇਸੈਂਸਧਾਰਕਾਂ ਵੱਲੋਂ 2019 ਤੋਂ ਬਾਅਦ ਈ-ਸੇਵਾ ਰਾਹੀਂ ਕੋਈ ਸਰਵਿਸ ਨਹੀਂ ਲਈ ਗਈ। ਉਹ ਤੁਰੰਤ ਸੇਵਾ ਕੇਂਦਰ ਰਾਹੀਂ ਆਪਣਾ ਲਾਇਸੈਂਸ ਰੀਨਿਊ ਕਰਵਾਉਣ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8