ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ''ਤੇ ਮਸ਼ੀਨਾਂ ਖਰੀਦਣ ਲਈ ਮਿਆਦ ''ਚ ਵਾਧਾ
Saturday, Nov 05, 2022 - 10:59 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਰਾਲੀ ਦੀ ਸਾਂਭ-ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲਾਲਪੁਰਾ ’ਤੇ ਬਾਦਲਾਂ ਦਾ ਇਲਜ਼ਾਮ ਨਿਸ਼ਚਿਤ ਹਾਰ ਦਾ ਭਾਂਡਾ ਦੂਜਿਆਂ ਸਿਰ ਭੰਨ੍ਹਣ ਦੀ ਕਵਾਇਦ : ਸਰਚਾਂਦ ਸਿੰਘ ਖਿਆਲਾ
ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 7 ਨਵੰਬਰ 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ 'ਚ 20 ਨਵੰਬਰ 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ‘ਵਰਲਡ ਟ੍ਰੈਵਲ ਮਾਰਕੀਟ-2022’ ਲੰਡਨ ’ਚ 7 ਤੋਂ 9 ਨਵੰਬਰ ਤੱਕ, ਭਾਰਤ ਲਏਗਾ ਹਿੱਸਾ
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਇਹ ਫ਼ੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਓ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਦੀ ਚਿਤਾਵਨੀ, 'ਪੰਜਾਬ 'ਚ ਫਿਰ ਬਣ ਸਕਦੇ ਹਨ 1980 ਵਰਗੇ ਹਾਲਾਤ'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।