ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਵਾਧਾ

05/28/2020 12:14:39 AM

ਲੁਧਿਆਣਾ, (ਵਿੱਕੀ)- ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐੱਸ. /ਏ. ਆਈ. ਈ./ਐੱਸ. ਟੀ. ਆਰ. /ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅੰਤਿਮ ਤਰੀਕ ਵਧਾ ਕੇ 2 ਜੂਨ, 2020 ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 27 ਮਈ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐੱਸ. /ਏ. ਆਈ. ਈ./ਐੱਸ. ਟੀ. ਆਰ./ਵਲੰਟਰੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਵਾਸਤੇ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ’ਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੇਕਾਰਾਂ ਨੂੰ ਕੋਈ ਸਮੱਸਿਆ ਨਾ ਆਵੇ।


Bharat Thapa

Content Editor

Related News