ਵਟਸਐਪ ਕਾਲ ਕਰਕੇ ਮੰਗੀ 2 ਕਰੋੜ ਦੀ ਫ਼ਿਰੌਤੀ, ਅਣਪਛਾਤੇ ਖ਼ਿਲਾਫ਼ ਪਰਚਾ ਦਰਜ

Monday, Sep 21, 2026 - 01:50 PM (IST)

ਵਟਸਐਪ ਕਾਲ ਕਰਕੇ ਮੰਗੀ 2 ਕਰੋੜ ਦੀ ਫ਼ਿਰੌਤੀ, ਅਣਪਛਾਤੇ ਖ਼ਿਲਾਫ਼ ਪਰਚਾ ਦਰਜ

ਫਿਰੋਜ਼ਪੁਰ (ਮਲਹੋਤਰਾ) : ਇੱਕ ਵਿਅਕਤੀ ਨੂੰ ਵਟਸਐਪ ਕਾਲ ਕਰਕੇ 2 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਵਾਲੇ ਅਣਪਛਾਤੇ ਦੋਸ਼ੀ ਦੇ ਖ਼ਿਲਾਫ਼ ਪੁਲਸ ਨੇ ਪਰਚਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਦੇ ਅਨੁਸਾਰ ਅਵਤਾਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਸਤੀ ਵਸਾਵਾ ਸਿੰਘ ਵਾਲੀ ਨੇ ਸ਼ਿਕਾਇਤ ਦੇ ਦੱਸਿਆ ਕਿ ਉਸ ਨੇ 12 ਕਿੱਲੇ ਜ਼ਮੀਨ ਵੇਚੀ ਹੈ।

15 ਸਤੰਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਵਟਸਐਪ ਕਾਲ ਕਰਕੇ ਜ਼ਮੀਨ ਵੇਚਣ ਦੇ ਬਦਲੇ ਮਿਲੇ ਪੈਸਿਆਂ ਵਿਚੋਂ 2 ਕਰੋੜ ਰੁਪਏ ਦੇਣ ਦੀ ਮੰਗ ਕੀਤੀ ਅਤੇ ਮੰਗ ਪੂਰੀ ਨਾ ਹੋਣ ਤੇ ਜਾਨ-ਮਾਲ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਮਾਮਲਾ ਗੰਭੀਰ ਹੋਣ ਕਾਰਨ ਥਾਣਾ ਮੱਖੂ ਵਿਚ ਅਣਪਛਾਤੇ ਦੋਸ਼ੀ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕੀਤੀ ਗਈ ਹੈ।


author

Babita

Content Editor

Related News