ਗੁਰਲਾਲ ਕਤਲ ਕਾਂਡ : ਚਸ਼ਮਦੀਦ ਗਵਾਹ ਨੇ ਅਦਾਲਤ ’ਚ ਕੀਤੀ ਸ਼ੂਟਰਾਂ ਦੀ ਪਛਾਣ
Wednesday, Mar 01, 2023 - 11:56 AM (IST)
ਫਰੀਦਕੋਟ (ਜਗਦੀਸ਼) : ਫਰੀਦਕੋਟ ਤੋਂ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ 2 ਸਾਲ ਪਹਿਲਾਂ ਸਥਾਨਕ ਜੁਬਲੀ ਸਿਨੇਮਾ ’ਚ ਕਥਿਤ ਤੌਰ ’ਤੇ ਗੈਂਗਸਟਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਚਸ਼ਮਦੀਦ ਗਵਾਹ ਸੁਖਚੈਨ ਸਿੰਘ ਨੇ ਸੈਸ਼ਨ ਜੱਜ ਦੀ ਅਦਾਲਤ ’ਚ ਗੋਲ਼ੀਆਂ ਮਾਰਨ ਵਾਲੇ ਸ਼ੂਟਰਾਂ ਅਮਿਤ ਛੋਟੂ, ਟੈਂਗ ਤੇ ਸੌਰਭ ਦੀ ਪਛਾਣ ਕਰ ਲਈ ਹੈ। ਜ਼ਿਕਰਯੋਗ ਹੈ ਕਿ ਗੁਰਲਾਲ ਸਿੰਘ ਕਤਲ ਕਾਂਡ ’ਚ ਗੈਂਗਸਟਾਰ ਲਾਰੈਂਸ ਬਿਸ਼ਨੋਈ ਸਮੇਤ 11 ਮੁਲਜ਼ਮ ਨਾਮਜ਼ਦ ਕੀਤੇ ਗਏ ਹਨ।
ਇਹ ਵੀ ਪੜ੍ਹੋ- 5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ
ਜਾਣਕਾਰੀ ਮੁਤਾਬਕ ਗੁਰਲਾਲ ਸਿੰਘ ਕਤਲ ਕਾਂਡ ਦੇ ਮਾਮਲੇ ਵਿਚ ਗਵਾਹਾਂ ਨੂੰ ਕੁਝ ਸਮਾਂ ਪਹਿਲਾਂ ਧਮਕੀਆਂ ਮਿਲੀਆਂ ਸਨ ਕਿ ਜੇਕਰ ਉਹ ਗਵਾਹੀ ਦੇਣ ਆਏ ਤਾਂ ਉਨ੍ਹਾਂ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇਕ ਹੋਰ ਗਵਾਹ ਗੁਰਕੰਵਲਜੀਤ ਸਿੰਘ ਵੀ ਗੈਂਗਸਟਰਾਂ ਖ਼ਿਲਾਫ਼ ਆਪਣੀ ਗਵਾਹੀ ’ਤੇ ਕਾਇਮ ਰਿਹਾ। ਹੁਣ ਇਸ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ। ਅਦਾਲਤ ਨੇ ਗਵਾਹਾਂ ਦੀ ਸੁਰੱਖਿਆ ਲਈ ਇੱਥੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ ਤੇ ਪੁਲਸ ਆਪਣੇ ਵਿਸ਼ੇਸ਼ ਸੁਰੱਖਿਆ ਵਾਲੇ ਵਾਹਨਾਂ ਵਿਚ ਗਵਾਹ ਨੂੰ ਅਦਾਲਤ ਤੱਕ ਲਿਆਈ ਸੀ।
ਇਹ ਵੀ ਪੜ੍ਹੋ- ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।