ਸਿੱਧੂ ਮੂਸੇਵਾਲਾ ਕਤਲ ਕੇਸ ਦੇ ਚਸ਼ਮਦੀਦ ਗਵਾਹ ਨੇ ਦਿੱਤੀ ਗਵਾਹੀ, 30 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

Friday, Aug 16, 2024 - 06:37 PM (IST)

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਚਸ਼ਮਦੀਦ ਗਵਾਹ ਨੇ ਦਿੱਤੀ ਗਵਾਹੀ, 30 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਮਾਨਸਾ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇਕ ਗਵਾਹ ਨੇ ਮਾਣਯੋਗ ਅਦਾਲਤ ਵਿਚ ਆਪਣੇ ਬਿਆਨ ਵੀ ਦਰਜ ਕਰਵਾਏ। ਜਿਸ ਦੇ ਬਾਕੀ ਬਿਆਨ ਅਦਾਲਤ ਵਿਚ 30 ਅਗਸਤ ਨੂੰ ਦਰਜ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਕਪਿਲ ਸ਼ਰਮਾ ਨੇ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਦੂਜੇ ਸੀਜ਼ਨ ਦਾ ਕੀਤਾ ਐਲਾਨ, ਪੋਸਟ ਕੀਤੀ ਸਾਂਝੀ

ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਨੀਤਿਕ ਆਗੂਆਂ ਵਲੋਂ ਦੇਸ਼ ਦੀ ਲੋਕ ਸਭਾ ਵਿਚ ਮੁੱਦਾ ਚੁੱਕਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀ ਕਾਰਗੁਜਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਹੈ ਕਿ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ।

ਇਹ ਖ਼ਬਰ ਵੀ ਪੜ੍ਹੋ - ਨਿਖਿਲ ਪਟੇਲ ਦੀ ਧੋਖਾਧੜੀ ਤੋਂ ਬਾਅਦ ਦਿਲਜੀਤ ਕੌਰ ਨੇ ਲਿਆ ਵੱਡਾ ਫੈਸਲਾ

ਇਸ ਦੇ ਚੱਲਦੇ ਅੱਜ ਲਾਰੈਂਸ ਬਿਸ਼ਨੋਈ ਸਮੇਤ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਕਿਹੜੇ ਗਵਾਹ ਨੇ ਮਾਣਯੋਗ ਅਦਾਲਤ ਵਿਚ ਬਿਆਨ ਦਰਜ ਕਰਵਾਏ ਹਨ, ਇਸ ਮਾਮਲੇ ਨੂੰ ਅਜੇ ਅਦਾਲਤ ਨੇ ਗੁਪਤ ਰੱਖਿਆ ਹੈ। ਇਸ ਮਾਮਲੇ ’ਚ ਮੁੜ ਪੇਸ਼ੀ 30 ਅਗਸਤ ਨੂੰ ਹੋਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News