ਭੈਣ ਦੀਆਂ ਤਸਵੀਰਾਂ ਫੇਸਬੁੱਕ ''ਤੇ ਸ਼ੇਅਰ ਕਰਨ ਤੋਂ ਰੋਕਿਆ ਤਾਂ ਕੀਤੀ ਕੁੱਟਮਾਰ

Tuesday, Jun 19, 2018 - 01:01 PM (IST)

ਭੈਣ ਦੀਆਂ ਤਸਵੀਰਾਂ ਫੇਸਬੁੱਕ ''ਤੇ ਸ਼ੇਅਰ ਕਰਨ ਤੋਂ ਰੋਕਿਆ ਤਾਂ ਕੀਤੀ ਕੁੱਟਮਾਰ

ਜਲਾਲਾਬਾਦ (ਸੇਤੀਆ, ਜਤਿੰਦਰ) : ਥਾਣਾ ਸਦਰ ਪੁਲਸ ਨੇ ਪਿੰਡ ਮੋਹਰ ਸਿੰਘ ਵਾਲਾ 'ਚ ਭੈਣ ਦੀਆਂ ਤਸਵੀਰਾਂ ਫੇਸਬੁੱਕ 'ਤੇ ਸ਼ੇਅਰ ਕਰਨ ਤੋਂ ਰੋਕਣ ਨੂੰ ਲੈ ਕੇ ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 6 ਵਿਅਕਤੀਆਂ ਖਿਲਾਫ ਧਾਰਾ 341, 323, 324, 34 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਨਾਮਜ਼ਦ ਵਿਅਕਤੀਆਂ ਵਿਚ ਕੁਲਦੀਪ ਸਿੰਘ ਪੁੱਤਰ ਸ਼ਗਨ ਸਿੰਘ, ਸ਼ਗਨ ਸਿੰਘ ਪੁੱਤਰ ਜੱਗਾ ਸਿੰਘ, ਅਸ਼ੋਕ ਸਿੰਘ ਪੁੱਤਰ ਅਮੀਰ ਸਿੰਘ, ਬਗੀਚ ਸਿੰਘ ਪੁੱਤਰ ਕਸ਼ਮੀਰ ਸਿੰਘ, ਪਰਮਜੀਤ ਸਿੰਘ ਪੁੱਤਰ ਬੂੜ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਗੀਚ ਸਿੰਘ ਵਾਸੀ ਮੋਹਰ ਸਿੰਘ ਵਾਲਾ ਸ਼ਾਮਿਲ ਹਨ। 
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁਲਦੀਪ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਇਸ ਰੰਜਿਸ਼ ਦੇ ਚਲਦਿਆਂ ਪਰਮਜੀਤ ਸਿੰਘ ਦੇ ਭਰਾ ਨੇ ਉਸਦੀ ਭੈਣ ਦੀਆਂ ਤਸਵੀਰਾਂ ਫੇਸਬੁੱਕ 'ਤੇ ਪਾ ਦਿੱਤੀਆਂ ਜਿਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਨੇ ਗਾਲੀ-ਗਲੋਚ ਕੀਤਾ ਅਤੇ 17 ਜੂਨ ਸ਼ਾਮ ਕਰੀਬ 7 ਵਜੇ ਜਦੋਂ ਉਹ ਖੇਤ ਵਿਚ ਕੰਮ ਕਰ ਰਿਹਾ ਸੀ ਤਾਂ ਉਕਤ ਦੋਸ਼ੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕੀਤੀ।


Related News