ਹੋਣ ਵਾਲੀ ਨੂੰਹ ਦੀ Facebook ID ਵੇਖ ਹੱਕੀ-ਬੱਕੀ ਰਹਿ ਗਈ ਸੱਸ, ਅਸਲੀਅਤ ਪਤਾ ਲੱਗੀ ਤਾਂ...
Wednesday, Feb 19, 2025 - 02:08 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਫੇਸਬੁੱਕ 'ਤੇ ਜਾਅਲੀ ਫ਼ੋਟੋ ਲਗਾ ਕੇ ਅਸ਼ਲੀਲ ਸ਼ਬਦਾਵਲੀ ਲਿਖਣ ਵਾਲੇ 2 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਪਿੰਡ ਕਾਦੀਆਂ ਦੀ ਰਹਿਣ ਵਾਲੀ ਕਿਰਨਦੀਪ ਕੌਰ ਪਤਨੀ ਸੁਖਮੀਤ ਸਿੰਘ ਦੀ ਸ਼ਿਕਾਇਤ ਦੇ ਅਧਾਰ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਸ਼ਿਕਾਇਤਕਰਤਾ ਕਿਰਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਮੰਗੇਤਰ ਦੀ ਜਾਅਲੀ ਫੇਸਬੁੱਕ ਪ੍ਰੋਫ਼ਾਈਲ ਬਣਾ ਕੇ ਉਸ 'ਤੇ ਅਸ਼ਲੀਲ ਸ਼ਬਦਾਵਲੀ ਲਿਖੀ ਗਈ ਸੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਮਗਰੋਂ ਮੁਲਜ਼ਮ ਹਰਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਲੀ ਟਾਹਲੀ ਵਾਲਾ ਚੌਕ ਸੁਲਤਾਨਵਿੰਡ ਅੰਮ੍ਰਿਤਸਰ ਅਤੇ ਵਿਵੇਕ ਕੁਮਾਰ ਪੁੱਤਰ ਸੁੰਦਰਲਾਲ ਵਾਸੀ ਸਡਾਨਾ ਉੱਨਾਵ ਉੱਤਰ ਪ੍ਰਦੇਸ਼ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8