ਸ੍ਰੀ ਦਰਬਾਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਸ਼ੁਰੂ ਹੋਈ ਇਹ ਸਹੂਲਤ

Friday, Feb 17, 2023 - 03:36 AM (IST)

ਸ੍ਰੀ ਦਰਬਾਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਸ਼ੁਰੂ ਹੋਈ ਇਹ ਸਹੂਲਤ

ਅੰਮ੍ਰਿਤਸਰ (ਦੀਪਕ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ

ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ’ਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਿਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਪਰ ਹੋਰਨਾਂ ਦੇਸ਼ਾਂ ਦੀ ਸੰਗਤ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ ਆਦਿ ਮੌਜੂਦ ਸਨ।


author

Manoj

Content Editor

Related News