ਜਲੰਧਰ : ਗੱਤਾ ਫੈਕਟਰੀ ''ਚ ਲੱਗੀ ਭਿਆਨਕ ਅੱਗ, ਦਸਤਾਵੇਜ਼ ਸੜ ਕੇ ਹੋਏ ਸੁਆਹ
Thursday, Sep 20, 2018 - 01:06 PM (IST)

ਜਲੰਧਰ ((ਰਾਜੇਸ਼)) : ਅੱਜ ਸਵੇਰੇ ਕਰੀਬ 6 ਵਜੇ ਲੰਬਾ ਪਿੰਡ ਚੌਕ ਦੇ ਨੇੜੇ ਇੰਡਸਟ੍ਰੀ ਐਸਟੇਟ 'ਚ ਕਮਲ ਬਾਕਸ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ ਜਿਸ ਕਾਰਨ ਦਫਤਰ ਦਾ ਸਾਰਾ ਸਾਮਾਨ ਅਤੇ ਜ਼ਰੂਰੀ ਦਸਤਾਵੇਜ਼ ਆਦਿ ਸੜ ਕੇ ਸੁਆਹ ਹੋ ਗਏ ਹਨ। ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਸੀ। ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।